ਜਲੰਧਰ: ਅਧਿਕਾਰੀਆਂ ਨੂੰ ਜੂਨ 2021 ਤੱਕ 45274 ਪੇਂਡੂ ਘਰਾਂ ਵਿੱਚ ਟੂਟੀਆਂ ਦੇ ਕਨੈਕਸ਼ਨ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਅਧਿਕਾਰੀਆਂ ਨੂੰ ਜਲ ਜੀਵਨ ਮਿਸ਼ਨ ਤਹਿਤ ਜੂਨ 2021 ਦੇ ਅੰਤ ਤੱਕ ਜਲੰਧਰ ਵਿਖੇ 45274 ਘਰਾਂ ਵਿੱਚ ਟੂਟੀਆਂ ਦੇ ਕੁਨੈਕਸ਼ਨਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜਲ ਜੀਵਨ ਮਿਸ਼ਨ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਦੱਸਿਆ ਕਿ ਜਲ ਜੀਵਨ ਮਿਸ਼ਨ ਅਧੀਨ 2,32,122 ਘਰਾਂ ਨੂੰ ਕਾਰਜਸ਼ੀਲ ਟੂਟੀਆਂ ਦੇ ਕੁਨੈਕਸ਼ਨਾਂ ਨਾਲ ਜੋੜਨ ਦਾ ਟੀਚਾ ਹੈ।

Advertisements

ਉਨਾਂ ਦੱਸਿਆ ਕਿ ਅਪ੍ਰੈਲ 2020 ਵਿੱਚ 1, 31,802 ਘਰਾਂ ਨੂੰ ਕਾਰਜਸ਼ੀਲ ਟੂਟੀ ਕੁਨੈਕਸ਼ਨਾਂ ਨਾਲ ਜੋੜਿਆ ਗਿਆ ਅਤੇ ਪਿਛਲੇ ਅੱਠ ਮਹੀਨਿਆਂ ਦੌਰਾਨ 51160 ਘਰਾਂ ਨੂੰ ਕਾਰਜਸ਼ੀਲ ਟੂਟੀ ਕੁਨੈਕਸ਼ਨ ਮੁਹੱਈਆ ਕਰਵਾਏ ਗਏ, ਜਿਸ ਨਾਲ ਕੁੱਲ ਦਿੱਤੇ ਗਏ ਕੁਨੈਕਸ਼ਨਾਂ ਦੀ ਗਿਣਤੀ 1, 82,962 ਘਰਾਂ ਤੱਕ ਪਹੁੰਚ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਬਾਕੀ ਰਹਿੰਦੇ 49160 ਘਰਾਂ ਵਿਚੋਂ ਕੁਝ ਪਿੰਡ ਹੁਣ ਸ਼ਹਿਰ ਦੇ ਅਧਿਕਾਰ ਖੇਤਰ ਵਿੱਚ ਆ ਗਏ ਹਨ, ਜਿਸ ਕਾਰਨ ਟੀਚੇ ਨੂੰ ਘੱਟ ਕਰ ਕੇ 45274  ਘਰ ਕਰ ਦਿੱਤਾ ਗਿਆ ਹੈ, ਜਿਨ•ਾਂ ਨੂੰ ਅਗਲੇ ਪੰਜ ਮਹੀਨਿਆਂ ਵਿੱਚ ਟੂਟੀਆਂ ਦੇ ਕੁਨੈਕਸ਼ਨਾਂ ਨਾਲ ਜੋੜ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16037 ਘਰਾਂ ‘ਤੇ ਕੰਮ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਹੋਰ ਟੈਂਡਰਿੰਗ ਪੜਾਅ ‘ਤੇ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਰਚ 2022 ਤੱਕ 100 ਫੀਸਦੀ ਪੇਂਡੂ ਘਰਾਂ ਨੂੰ ਕਾਰਜਸ਼ੀਲ ਘਰੇਲੂ ਟੂਟੀਆਂ ਦੇ ਕੁਨੈਕਸ਼ਨਾਂ (ਐਫਐਚਟੀਸੀ) ਨਾਲ ਜੋੜਨ ਲਈ ਵਚਨਬੱਧ ਹੈ ਪਰ ਜ਼ਿਲਾ ਪ੍ਰਸ਼ਾਸਨ ਨੇ ਇਸ ਟੀਚੇ ਨੂੰ ਜੂਨ 2021 ਪੂਰਾ ਕਰਨ ਦਾ ਨਿਸ਼ਾਨਾ ਰੱਖਿਆ ਹੈ। ਘਨਸ਼ਿਆਮ ਥੋਰੀ ਨੇ ਕਾਰਜਕਾਰੀ ਇੰਜੀਨੀਅਰਾਂ, ਜੂਨੀਅਰ ਇੰਜੀਨੀਅਰਾਂ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜੂਨ 2021 ਤੱਕ ਬਾਕੀ ਰਹਿੰਦੇ ਪੇਂਡੂ ਘਰਾਂ ਨੂੰ ਕਵਰ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਾ ਛੱਡਣ ਤਾਂ ਜੋ ਜ਼ਿਲਾ ਪ੍ਰਸ਼ਾਸਨ ਵੱਲੋਂ ਸਮੁੱਚੇ ਘਰਾਂ ਨੂੰ ਢੁੱਕਵੀਂ ਮਾਤਰਾ ਵਿੱਚ ਪੀਣ ਯੋਗ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਉੁਨਾਂ ਅੱਗੇ ਕਿਹਾ ਕਿ ਬਾਕੀ ਰਹਿੰਦੀਆਂ ਪੰਚਾਇਤਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਪੇਂਡੂ ਆਬਾਦੀ ਖਾਸ ਕਰ ਕੇ ਸਮਾਜ ਦੇ ਕਮਜ਼ੋਰ ਵਰਗ ਨੂੰ ਲਾਭ ਪਹੁੰਚਾਉਣ ਲਈ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ।ਉਨਾਂ ਕਿਹਾ ਕਿ ਜਲ ਜੀਵਨ ਮਿਸ਼ਨ ਅਧੀਨ ਪੇਂਡੂ ਖੇਤਰਾਂ ਦੇ ਸਮੂਹ ਘਰਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਥਾਨਕ ਪੰਚਾਇਤ ਨੂੰ ਯੋਜਨਾਬੰਦੀ, ਲਾਗੂ ਕਰਨ, ਪ੍ਰਬੰਧਨ, ਸੰਚਾਲਨ ਅਤੇ ਰੱਖ ਰਖਾਵ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਖੇਤੀਬਾੜੀ ਵਿੱਚ ਮੁੜ ਵਰਤੋਂ ਲਈ ਰੇਨ ਵਾਟਰ ਹਾਰਵੈਸਟਿੰਗ, ਗਰਾਊਂਡ ਵਾਟਰ ਰਿਚਾਰਜ ਅਤੇ ਘਰਾਂ ਦੇ ਵਿਅਰਥ ਪਾਣੀ ਦੇ ਪ੍ਰਬੰਧਨ ਉੱਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here