ਕਾਲਜਾਂ ਦੇ ਕੈਂਪਸ ਅੰਬੈਸਡਰਾਂ ਲਈ ਸੰਵਿਧਾਨ, ਲੋਕਤੰਤਰ ਤੇ ਅਸੀਂ ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲਾ 20 ਨੂੰ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਚੋਣ ਕਮਿਸ਼ਨ ਵਲੋਂ ਸੰਵਿਧਾਨ ਆਧਾਰਤ ਲੋਕਤੰਤਰ ਮੁਹਿੰਮ ਦੇ ਤੀਜੇ ਪੜਾਅ ਤਹਿਤ ਕਾਲਜਾਂ ਦੇ ਕੈਂਪਸ ਅੰਬੈਸਡਰਾਂ ਲਈ ਸੰਵਿਧਾਨ ਲੋਕਤੰਤਰ ਅਤੇ ਅਸੀਂ ਵਿਸ਼ੇ ’ਤੇ ਆਨਲਾਈਨ ਕੁਇਜ਼ ਮੁਕਾਬਲਾ 20 ਦਸੰਬਰ ਨੂੰ ਦੁਪਹਿਰ 12 ਵਜੇ ਕਰਵਾਇਆ ਜਾਵੇਗਾ।  

Advertisements

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੁਇਜ਼ ਲਈ ਕੁੱਲ 50 ਸਵਾਲਾਂ ਲਈ 30 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਫੇਸ ਬੁੱਕ ਅਤੇ ਟਵੀਟਰ ਉਤੇ ਕੁਇਜ ਦਾ Çਲੰਕ 20 ਦਸੰਬਰ ਨੂੰ ਸਵੇਰੇ 11:50 ਵਜੇ ਸਾਂਝਾ ਕੀਤਾ ਜਾਵੇਗਾ ਅਤੇ ਕੁਇਜ ਨਿਰਧਾਰਤ ਸਮੇਂ 30 ਮਿੰਟ ਦੇ ਅੰਦਰ-ਅੰਦਰ ਹੀ ਪੂਰਾ ਕਰਕੇ ਜਮ੍ਹਾਂ ਕਰਵਾਉਣਾ ਹੋਵੇਗਾ ਕਿਉਂਕਿ 30 ਮਿੰਟ ਤੋਂ ਬਾਅਦ ਕੁਇਜ਼ ਜਮ੍ਹਾਂ ਨਹੀਂ ਹੋ ਸਕੇਗਾ।

ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਉਮੀਦਵਾਰਾਂ ਨੂੰ ¬ਕ੍ਰਮਵਾਰ 1500, 1200 ਅਤੇ 1000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਆ ਜਾਵੇਗਾ। ਜੇਕਰ ਇਕ ਤੋਂ ਵੱਧ ਉਮੀਦਵਾਰਾਂ ਦੇ ਨੰਬਰ ਬਰਾਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here