ਪ੍ਰਸ਼ਾਸਨ ਵੱਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ 18 ਨੂੰ ਲਗਾਇਆ ਜਾਵੇਗਾ ਸਵੈ ਰੋਜ਼ਗਾਰ ਲੋਨ ਮੇਲਾ-ਕਮ-ਪਲੇਸਮੈਂਟ ਕੈਂਪ

ਜਲੰਧਰ (ਦ ਸਟੈਲਰ ਨਿਊਜ਼)। ਨੌਜਵਾਨਾਂ ਨੂੰ ਆਪਣੇ ਉੱਦਮ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ (18 ਦਸੰਬਰ) ਨੂੰ ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ), ਲਾਡੋਵਾਲੀ ਰੋਡ ਵਿਖੇ ਸਵੈ-ਰੋਜ਼ਗਾਰ ਲੋਨ ਮੇਲਾ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਵੈ-ਰੋਜ਼ਗਾਰ ਲੋਨ ਮੇਲਾ-ਕਮ-ਪਲੇਸਮੈਂਟ ਕੈਂਪ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਸਕੀਮ ਤਹਿਤ ਲਗਾਇਆ ਜਾ ਰਿਹਾ ਹੈ, ਜਿਸ ਦੌਰਾਨ ਬੈਂਕਾਂ ਵੱਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਗਰੰਟੀ ਪ੍ਰੋਗਰਾਮ (ਪੀਐਮਈਜੀਪੀ), ਪ੍ਰਧਾਨ ਮੰਤਰੀ ਮੁੱਦਰਾ ਯੋਜਨਾ ਅਤੇ ਸਟਾਰਟ-ਅਪ ਇੰਡੀਆ ਸਮੇਤ ਵੱਖ-ਵੱਖ ਪ੍ਰੋਗਰਾਮਾਂ ਅਧੀਨ ਕਰਜ਼ੇ ਦਿੱਤੇ ਜਾਣਗੇ ਤਾਂ ਜੋ ਨੌਜਵਾਨ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ। ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ੇ ਦਿਵਾਉਣ ਵਿਚ ਮਦਦਗਾਰ ਸਾਬਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀਬੀਈਈ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਵਿੱਚ ਸਹਾਇਤਾ ਮਿਲ ਸਕੇਗੀ।

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਮੇਲੇ ਵਿੱਚ ਐਸਆਈਐਸ ਸਕਿਓਰਿਟੀਜ਼, ਲਾਈਫ ਇੰਸ਼ੋਰੈਂਸ ਕੰਪਨੀ, ਪੁਖਰਾਜ ਹੈਲਥ ਕੇਅਰ, ਏ-ਵਨ ਇੰਟਰਨੈਸ਼ਨਲ ਅਤੇ ਏਜਾਈਲ ਹੈਲਥ ਕੇਅਰ ਸਮੇਤ ਪੰਜ ਕੰਪਨੀਆਂ ਪਲੇਸਮੈਂਟ ਕੈਂਪ ਵਿੱਚ ਹਿੱਸਾ ਲੈਣਗੀਆਂ ਅਤੇ ਨੌਜਵਾਨਾਂ ਨੂੰ ਕਈ ਤਰ੍ਹਾਂ ਦੀਆਂ ਨੌਕਰੀਆਂ ਪ੍ਰਦਾਨ ਕਰਨਗੀਆਂ।  ਉਨ੍ਹਾਂ ਕਿਹਾ ਕਿ 10ਵੀਂ, 12ਵੀਂ, ਗ੍ਰੈਜੂਏਸ਼ਨ ਜਾਂ ਐਮਏ ਪਾਸ ਲੋਨ ਮੇਲੇ ਦੌਰਾਨ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸਆਈਐਸ ਸਕਿਓਰਿਟੀਜ਼, ਜੋ ਸੁਰੱਖਿਆ ਗਾਰਡਾਂ ਲਈ ਭਰਤੀ ਕਰੇਗੀ, ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨੌਜਵਾਨ ਹੋਰ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here