192 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ, 87 ਨੇ ਸਵੈ-ਰੋਜ਼ਗਾਰ ਲਈ ਕਰਜ਼ਿਆਂ ਵਾਸਤੇ ਸਫ਼ਲਤਾਪੂਰਵਕ ਕੀਤਾ ਬਿਨੈ

ਜਲੰਧਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਪ੍ਰੋਗਰਾਮ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਵੀਰਵਾਰ ਨੂੰ ਬੀਡੀਪੀਓ ਫਿਲੌਰ ਦੇ ਦਫ਼ਤਰ ਵਿਖੇ ਕਰਜ਼ਾ ਅਤੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੁੱਲ 307 ਨੌਜਵਾਨਾਂ ਨੇ ਨੌਕਰੀਆਂ ਲਈ ਕੈਂਪ ਵਿੱਚ ਹਿੱਸਾ ਲਿਆ ਅਤੇ 192 ਨੌਜਵਾਨਾਂ ਨੇ ਵੱਖ-ਵੱਖ ਕੰਪਨੀਆਂ ਵਿੱਚ ਪਲੇਸਮੈਂਟ ਪ੍ਰਾਪਤ ਕੀਤੀ । ਇਸ ਤੋਂ ਇਲਾਵਾ ਵੱਖ-ਵੱਖ ਯੋਜਨਾਵਾਂ ਤਹਿਤ ਨੌਜਵਾਨਾਂ ਨੂੰ ਕਰਜ਼ੇ ਵੰਡਣ ਲਈ 11 ਬੈਂਕਾਂ ਨੇ ਵੀ ਕੈਂਪ ਵਿਚ ਸ਼ਿਰਕਤ ਕੀਤੀ ਅਤੇ 87 ਨੌਜਵਾਨਾਂ ਨੇ ਆਪਣੇ ਉੱਦਮ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਵਾਸਤੇ ਸਫ਼ਲਤਾਪੂਰਵਕ ਬਿਨੈ ਕੀਤਾ। ਵੇਰਵਿਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੈਂਪ ਵਿੱਚ ਐਸਆਈਐਸ ਸਕਿਓਰਟੀਜ਼, ਲਾਈਫ ਇੰਸ਼ੋਰੈਂਸ ਕੰਪਨੀ, ਪੁਖਰਾਜ ਹੈਲਥ ਕੇਅਰ, ਏ-ਵਨ ਇੰਟਰਨੈਸ਼ਨਲ ਅਤੇ ਏਜਾਈਲ ਹੈਲਥ ਕੇਅਰ ਨੇ ਹਿੱਸਾ ਲਿਆ।

Advertisements

ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਪਹਿਨਣ ਸਮੇਤ ਸਾਰੇ ਕੋਵਿਡ ਪ੍ਰੋਟੋਕੋਲਜ਼ ਦੀ ਸਖਤੀ ਨਾਲ ਪਾਲਣਾ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਹ ਪਲੇਸਮੈਂਟ ਕੈਂਪ-ਕਮ-ਸਵੈ-ਰੋਜ਼ਗਾਰ ਕਰਜ਼ ਮੇਲੇ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹਰ ਬੇਰੋਜ਼ਗਾਰ ਨੌਜਵਾਨ ਨੂੰ ਨੌਕਰੀ ਪ੍ਰਦਾਨ ਕਰਨ ਅਤੇ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਦੇਣ ਨੂੰ ਯਕੀਨੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਲਗਾਏ ਜਾ ਰਹੇ ਹਨ। ਘਨਸ਼ਿਆਮ ਥੋਰੀ ਨੇ ਕਿਹਾ ਕਿ ਘਰ-ਘਰ ਰੋਜ਼ਗਾਰ ਪ੍ਰੋਗਰਾਮ ਰਾਜ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਅਤੇ ਸਵੈ-ਰੋਜ਼ਗਾਰ ਦੇ ਰਾਹ ਖੋਲ੍ਹ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਨੌਕਰੀਆਂ ਲਈ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਨੌਜਵਾਨ ਹੋਰ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here