ਪਠਾਨਕੋਟ: ਈ-ਸੰਜੀਵਨੀ ਓਪੀਡੀ ਦੀ ਸੁਵਿਧਾ ਸੋਮਵਾਰ ਤੋਂ ਸ਼ਨੀਵਾਰ ਸਵੇਰੇ 8.45 ਤੋਂ 3 ਵਜੇ ਤੱਕ ਉਪਲਬੱਧ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਦੇ ਲੋਕਾਂ ਲਈ ਨਿਰਵਿਘਨ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਅਤੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਕੇ ਉਪਰਾਲਾ ਕੀਤਾ ਹੈ, ਪੰਜਾਬ ਸਰਕਾਰ ਨੇ ਸੀ-ਡੈਕ ਮੁਹਾਲੀ ਵਲੋਂ ਵਿਕਸਤ ਏਕੀਕਿ੍ਰਤ ਟੈਲੀਮੇਡੀਸਨਲ ਸਲਿਊਸ਼ਨ, “ਈ-ਸੰਜੀਵਨੀ- -ਆਨਲਾਈਨ ਓਪੀਡੀ ” (ਡਾਕਟਰ ਤੋਂ ਮਰੀਜ਼ ਤੱਕ) ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਇਹ ਉਪਰਾਲਾ ਪੇਂਡੂ ਖੇਤਰਾਂ ਦੇ ਆਮ ਲੋਕਾਂ ਲਈ ਵਿਸ਼ੇਸ਼ ਸਿਹਤ ਸੇਵਾਵਾਂ ਦੀ ਪਹੁੰਚਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਓ.ਪੀ.ਡੀ ਦੀਆਂ ਸੇਵਾਵਾਂ ਲੈਣ ਲਈ ਜਾਣਕਾਰੀ ਦਿੱਤੀ ਜਾਵੇ। ਉਹਨਾਂ ਦੱਸਿਆ ਕਿ ਇਹ ਲੋਕਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਹਿਰ ਡਾਕਟਰਾਂ ਦੇ ਨੈਟਵਰਕ ਨਾਲ ਜੁੜਨ ਅਤੇ ਘਰ ਬੈਠੇ ਹੀ ਸਿਹਤ ਸੰਬੰਧੀ ਆਮ ਸਮੱਸਿਆਵਾਂ ਲਈ ਡਾਕਟਰੀ ਇਲਾਜ ਅਤੇ ਸਲਾਹ ਲੈਣ ਲਈ ਪਲੇਟਫਾਰਮ ਪ੍ਰਦਾਨ ਕਰਦਾ ਹੈ।

Advertisements

ਉਨਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਟੈਲੀਮੈਡੀਸ਼ਨ ਸੇਵਾਵਾਂ ਤੋਂ ਇਲਾਵਾ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੇ ਸਰਗਰਮ ਸਹਿਯੋਗ ਨਾਲ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਸ ਪ੍ਰੋਗਰਾਮ ਨੂੰ ਸੂਬੇ ਭਰ ਵਿੱਚ ਲਾਗੂ ਕੀਤਾ ਹੈ। ਇਸ ਦੁਆਰਾ ਡਾਕਟਰੀ ਸੇਵਾਵਾਂ ਦੀ ਗੁਣਵੱਤਾ ਨੂੰ ਵਧਾਉਣ ਤੋਂ ਇਲਾਵਾ ਇਸ ਸੇਵਾ ਬੁਨਿਆਦੀ ਢਾਂਚੇ ਦੀ ਘਾਟ ਅਤੇ ਮਨੁੱਖੀ ਸਰੋਤਾਂ ਦੀ ਘਾਟ ਨਾਲ ਸਬੰਧਤ ਮੁੱਦਿਆਂ ਨੂੰ ਕੁਝ ਹੱਦ ਤਕ ਹੱਲ ਕਰਨ ਵਿਚ ਸਹਾਈ ਹੋਵੇਗੀ। ਈ-ਸੰਜੀਵਨੀ ਦਾ ਉਦੇਸ਼ ਸ਼ਹਿਰੀ ਤੇ ਪੇਂਡੂ ਅਤੇ ਅਮੀਰ ਬਨਾਮ ਗਰੀਬਾਂ ਵਿਚਕਾਰ ਮੌਜੂਦ ਡਿਜੀਟਲ ਵੰਡ ਨੂੰ ਪੂਰਾ ਕਰਦਿਆਂ ਸਿਹਤ ਸੇਵਾਵਾਂ ਨੂੰ ਬਰਾਬਰ ਬਣਾਉਣਾ ਹੈ।

ਉਹਨਾਂ ਦੱਸਿਆ ਕਿ ਈ-ਸੰਜੀਵਨੀ ਓਪੀਡੀ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਹਨ ਕਿ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਟੋਕਨ ਜਨਰੇਸ਼ਨ, ਕਤਾਰ ਪ੍ਰਬੰਧਨ, ਸਬੰਧਤ ਡਾਕਟਰ ਨਾਲ ਆਡੀਓ-ਵੀਡੀਓ ਮਸ਼ਵਰਾ, ਈ-ਪ੍ਰਸਕਿ੍ਰਪਸ਼ਨ, ਐਸਐਮਐਸ/ ਈਮੇਲ ਨੋਟੀਫਿਕੇਸ਼ਨ ਅਤੇ ਰਾਜ ਦੇ ਡਾਕਟਰਾਂ ਦੁਆਰਾ ਸੇਵਾਵਾਂ (ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਤੋਂ) ਪੂਰੀ ਤਰਾਂ ਮੁਫਤ ਹਨ। ਈ-ਸੰਜੀਵਨੀ ਬਾਰੇ ਜਾਣਕਾਰੀ ਦਿੰਦਿਆਂ ਡਾ. ਆਦਿੱਤੀ ਸਲਾਰੀਆਂ ਸਹਾਇਕ ਸਿਵਲ ਸਰਜਨ ਨੇ ਦੱਸਿਆ ਕਿ ਇਹ ਵਿਸ਼ੇਸ਼ਤਾ ਕੋਵਾ ਪੰਜਾਬ ਮੋਬਾਈਲ ਐਪਲੀਕੇਸ਼ਨ ਵਿਚ ਵੀ ਉਪਲਬਧ ਹੈ ਜੋ ਐਂਡਰਾਇਡ ਲਈ ਗੂਗਲ ਪਲੇ ਸਟੋਰ ਤੇ ਅਤੇ ਆਈਓਐਸ ਲਈ ਐਪਲ ਐਪਸਟੋਰ ਤੇ ਉਪਲਬਧ ਹੈ। “ਈ-ਸੰਜੀਵਨੀ-ਓਪੀਡ” ਦੇ ਲਾਭ ਲੈਣ ਲਈ ਮਰੀਜ਼ / ਵਿਅਕਤੀ ਕੋਲ ਇੱਕ ਕੰਪਿਊਟਰ, ਲੈਪਟਾਪ ਜਾਂ ਟੈਬਲੇਟ (ਟੈਬ) ਦੇ ਨਾਲ ਇੱਕ ਵੱਖਰਾ ਜਾਂ ਇਨਬਿਲਟ ਵੈਬਕੈਮ, ਮਾਈਕ, ਸਪੀਕਰ ਅਤੇ ਇੱਕ 2 ਐਮਬੀਪੀਐਸ ਜਾਂ ਤੇਜ਼ ਇੰਟਰਨੈਟ ਕਨੈਕਸ਼ਨ ਹੋਣਾ ਚਾਹੀਦਾ ਹੈ।

ਮੁਫਤ ਮੈਡੀਕਲ ਸਲਾਹ ਪ੍ਰਦਾਨ ਕਰਨ ਲਈ ਜਿਲ੍ਹਾ ਪਠਾਨਕੋਟ ਵਿੱਚ ਈ ਸੰਜੀਵਨੀ ਓ.ਪੀ.ਡੀ. ਦੀ ਸੁਵਿਧਾ ਸੋਮਵਾਰ ਤੋਂ ਸ਼ਨੀਵਾਰ (ਸਵੇਰੇ 8.45 ਵਜੇ ਤੋਂ 3 ਵਜੇ ਤੱਕ) ਉਪਲਬੱਧ ਰਹੇਗੀ ਅਤੇ ਲੋੜ ਪੈਣ ਤੇ ਇਹ ਸਮਰੱਥਾ ਲੋਕਾਂ ਦੇ ਫੀਡਬੈਕ ਦੇ ਆਧਾਰ ਤੇ ਵਧਾਈ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਇਹ ਸੁਵਿਧਾ www.esanjeevaniopd.in ਤੇ ਲਾੱਗ ਆਨ ਕਰਕੇ ਅਪਣੇ ਆਪ ਨੂੰ ਰਜਿਸਟਰਡ ਕਰੋ, ਮੋਬਾਇਲ ਨੰਬਰ ਦਰਜ ਦਰਨ ਤੇ ਆਪ ਨੂੰ ਇੱਕ ਓਟੀਪੀ ਨੰਬਰ ਆਏਗਾ, ਜਿਸ ਨੂੰ ਦਰਜ ਕਰਨ ਤੋਂ ਬਾਅਦ ਨਿਊ ਪੈਸੇਂਟ ਤੇ ਕਲਿੱਕ ਕਰੋ ਅਤੇ ਟੋਕਨ ਐਂਟਰੀ ਕਰੋ, ਇਸ ਤਰਾਂ ਨਾਲ ਮਰੀਜ ਦੀ ਇੱਕ ਆਈ.ਡੀ. ਬਣ ਜਾਵੇਗੀ ਅਤੇ ਟੋਕਨ ਨੰਬਰ ਲੱਗ ਜਾਵੇਗਾ ਇਸ ਤੋਂ ਬਾਅਦ ਮਰੀਜ ਲਾੱਗਆਨ ਕਰ ਸਕਦਾ ਹੈ ਅਤੇ ਡਾ. ਦੁਆਰਾ ਲਿੱਖੀਆਂ ਦਵਾਈਆਂ ਦੀ ਪਰਚੀ ਵੀ ਆਨ ਲਾਈਨ ਡਾਊਨਲੋਡ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਉਪਰੋਕਤ ਸਮੇਂ ਦੋਰਾਨ ਜਰਨਲ ਮੈਡੀਸ਼ਨ, ਚੈਸਟ ਐਂਡ ਟੀ.ਬੀ., ਗਾਈਨਾਕੋਲਾੱਜੀ, ਮਨੋਰੋਗ ਸਪੈਸਲਿਸਟ ਆਦਿ ਦੀਆਂ ਸੇਵਾਵਾਂ ਆਨ ਲਾਈਨ ਓ.ਪੀ.ਡੀ. ਸੇਵਾ ਜਾਰੀ ਰਹੇਗੀ । ਉਹਨਾਂ ਦੱਸਿਆ ਕਿ ਇਹ ਸੇਵਾ ਕੋਵਿਡ 19 ਦੇ ਚਲਦਿਆਂ ਲੋਕਾਂ ਲਈ ਇੱਕ ਵਰਦਾਨ ਬਣ ਕੇ ਸਾਹਮਣੇ ਆਵੇਗੀ।

LEAVE A REPLY

Please enter your comment!
Please enter your name here