ਆਸ ਕਿਰਨ ਤੇ ਮੁੜ ਵਸੇਬਾ ਕੇਂਦਰ ਵਿਖੇ ਇਲਾਜ਼ ਕਰਵਾ ਰਹੇ ਵਿਅਕਤੀਆਂ ਦੀ ਸਖਸ਼ੀਅਤ ਉਸਾਰੀ ਲਈ ਰੂ-ਬ-ਰੂ ਸਮਾਗਮ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਨਿਰੋਲ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੰਨ ਈਸਵੀ 2001 ਤੋਂ ਹੁਸ਼ਿਆਰਪੁਰ ਵਿਖੇ ਸਫਲਤਾਪੂਰਵਕ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਵਿਅਕਤੀਆਂ ਦੀ ਸਖਸ਼ੀਅਤ ਉਸਾਰੀ ਲਈ ਅਕਸਰ ਹੀ ਵੱਖੋ-ਵੱਖਰੇ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਰਹਿੰਦਾ ਹੈ।

Advertisements

ਇਸੇ ਲੜੀ ਤਹਿਤ ਅੱਜ ਇੱਕ ਰੂ ਬ ਰੂ ਸਮਾਗਮ ਦਾ ਆਯੋਜਨ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾਵਾਚਕ ਗਿਆਨੀ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ ਵਾਲੇ ਸ਼ਾਮਲ ਹੋਏ।ਇਸ ਮੌਕੇ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਨੇ ਮਰੀਜ਼ਾਂ ਨਾਲ ਰੂ ਬ ਰੂ ਹੁੰਦਿਆਂ ਗੁਰਬਾਣੀ ਵਿੱਚੋਂ, ਗੁਰਇਤਿਹਾਸ ਵਿੱਚੋਂ ਅਤੇ ਆਪਣੀ ਨਿੱਜੀ ਜਿੰਦਗੀ ਵਿੱਚੋਂ ਵੱਖ-ਵੱਖ ਉਦਾਹਰਣਾਂ ਦਿੰਦਿਆਂ ਇਲਾਜ਼ ਅਧੀਨ ਵਿਅਕਤੀਆਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਇੱਕ ਜਿੰਮੇਵਾਰ ਨਾਗਰਿਕ ਦੇ ਤੌਰ ਤੇ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਤਾਂ ਜੋ ਇੱਕ ਤੰਦਰੁਸਤ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਸ ਅਮਰੀਕ ਸਿੰਘ ਕਬੀਰਪੁਰ, ਡਾ ਜਸਵਿੰਦਰ ਸਿੰਘ ਡੋਗਰਾ, ਨੇ ਵੀ ਸੰਬੋਧਨ ਕੀਤਾ।

ਕੇਂਦਰ ਦੇ ਡਾਇਰੈਕਟਰ ਹਰਵਿੰਦਰ ਸਿੰਘ ਨੰਗਲ ਈਸ਼ਰ ਨੇ ਗਿਆਨੀ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ ਦਾ ਕੇਂਦਰ ਵਿਚ ਆਉਣ ਲਈ ਧੰਨਵਾਦ ਕੀਤਾ ਅਤੇ ਸਮੂਹ ਮਰੀਜ਼ਾਂ ਨੂੰ ਨਸ਼ੇ ਛੱਡਣ ਲਈ ਪ੍ਰੇਰਿਆ। ਸਮਾਗਮ ਦੇ ਅੰਤ ਵਿੱਚ ਹਰਵਿੰਦਰ ਸਿੰਘ ਨੰਗਲ ਈਸ਼ਰ, ਡਾ. ਜਸਵਿੰਦਰ ਸਿੰਘ ਡੋਗਰਾ, ਸ ਅਮਰੀਕ ਸਿੰਘ ਕਬੀਰਪੁਰ, ਗੁਰਪ੍ਰੀਤ ਸਿੰਘ, ਸ ਏਕਮਜੋਤ ਸਿੰਘ ਸੇਖੋਂ, ਐਡਵੋਕੇਟ ਗੁਰਪ੍ਰੀਤ ਸਿੰਘ ਟਾਂਡਾ, ਹਰਮਨਪ੍ਰੀਤ ਸਿੰਘ ਜੱਜ, ਸੁਖਵਿੰਦਰ ਸਿੰਘ, ਮੈਡਮ ਕਿਰਨਾ ਰਾਣੀ, ਬੇਬੀ ਗੁਰਸੀਰਤ ਕੌਰ ਪੀਹੂ ਨੇ ਗਿਆਨੀ ਬਲਦੇਵ ਸਿੰਘ ਪਾਉਂਟਾ ਸਾਹਿਬ ਨੂੰ ਕੇਂਦਰ ਵਲੋਂ ਯਾਦ ਚਿਨ੍ਹ ਭੇਂਟ ਕੀਤਾ।

LEAVE A REPLY

Please enter your comment!
Please enter your name here