ਦੂਜੇ ਪੜ੍ਹਾਅ ਤਹਿਤ ਕੁਝ ਦਿਨਾਂ ਵਿੱਚ ਹੇਠਲੇ ਪੱਧਰ ਤੱਕ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਵਾਏ ਜਾਣ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਪਹਿਲੇ ਪੜ੍ਹਾਅ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਕੇ ਫੰਡਾਂ ਦੇ ਵਰਤੋਂ ਸਰਟੀਫਿਕੇਟ 31 ਦਸੰਬਰ 2020 ਤੱਕ ਜਮਾਂ ਕਰਵਾਏ ਜਾਣ। ਪ੍ਰਜੈਕਟ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਪਹਿਲੇ ਪੜ੍ਹਾਅ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੰਮ ਦੇ ਮੁਕੰਮਲ ਹੋਣ ਸਬੰਧੀ ਰਿਪੋਰਟ ਸੂਬਾ ਸਰਕਾਰ ਨੂੰ ਭੇਜੀ ਜਾ ਸਕੇ। ਉਨ੍ਹਾਂ ਨਗਰ ਨਿਗਮ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਬਣਾਏ ਜਾਣ।

Advertisements

ਸ੍ਰੀ ਥੋਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਦੂੂਜੇ ਪੜਾਅ ਅਧੀਨ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ  ਜੇਕਰ ਕੋਈ ਕਾਗਜ਼ੀ (ਟੈਂਡਰ ਅਤੇ ਵਰਕ ਆਰਡਰ ) ਸਬੰਧੀ ਕਾਰਵਾਈ ਕਰਨ ਵਾਲੀ ਹੈ ਤਾਂ ਉਸ ਨੂੰ ਤੁਰੰਤ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਗਲੇ ਕੁਝ ਦਿਨਾਂ ਦੌਰਾਨ ਦੂਜੇ ਪੜ੍ਹਾਅ ਅਧੀਨ ਵਿਕਾਸ ਕਾਰਜ ਸ਼ੁਰੂ ਕਰਕੇ ਉਸ ਸਬੰਧੀ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਦੂਜੇ ਪੜ੍ਹਾਅ ਅਧੀਨ 126 ਕਰੋੜ ਰੁਪਏ ਦੇ ਵਿਕਾਸ ਕਾਰਜ ਜਿਨਾਂ ਵਿੱਚ 95 ਕਰੋੜ ਦੇ ਨਗਰ ਨਿਗਮ ਜਲੰਧਰ ਦੀ ਹਦੂਦ ਅੰਦਰ ਅਤੇ 31 ਕਰੋੜ ਰੁਪਏ ਦੇ ਵਿਕਾਸ ਕਾਰਜ ਜ਼ਿਲ੍ਹੇ ਦੀਆਂ ਮਿਊਂਸੀਪਲ ਕੌਂਸਲਾਂ ਅੰਦਰ ਕਰਵਾਏ ਜਾਣੇ ਹਨ।

ਸ੍ਰੀ ਥੋਰੀ ਨੇ ਕਿਹਾ ਕਿ ਇਹ ਫੰਡਾਂ ਨਾਲ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦਾ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।  ਇਕ ਹੋਰ ਮਹੱਤਵਪੂਰਨ ਵਿਕਾਸ ਵੱਲ ਕਦਮ ਵਧਾਉਂਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਪ੍ਰੋਪਾਰਾਇਟਰੀ ਐਕਟ ਨੂੰ ਪੂਰੀ ਕੁਸ਼ਲਤਾ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਝੁੱਗੀ-ਚੌਪੜੀਆਂ ਦੀ ਪਹਿਚਾਣ ਕਰਕੇ ਇਨਾਂ ਵਿੱਚ ਰਹਿਣ ਵਾਲੇ ਲੋਕਾਂ ਦੇ ਮੁੜ ਵਸੇਬੇ ਸਬੰਧੀ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇ। ਇਸ ਮੌਕੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਸ੍ਰ.ਦਰਬਾਰਾ ਸਿੰਘ, ਜਾਇੰਟ ਕਮਿਸ਼ਨਰ ਨਗਰ ਨਿਗਮ ਸ਼ਾਇਰੀ ਮਲਹੋਤਰਾ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here