13 ਨਵੇਂ ਪਾਜੇਟਿਵ ਕੇਸ ਆਉਣ ਨਾਲ ਪਾਜੇਟਿਵ ਕੇਸਾਂ ਦੀ ਗਿਣਤੀ ਹੋਈ 7518

ਹੁਸ਼ਿਆਰਪੁਰ (ਦ ਸਟੈਲਰ ਨਿਊਜ਼ )। ਜਿਲੇ ਵਿੱਚ ਅੱਜ ਕੋਰੋਨਾ ਦੇ ਸ਼ੱਕੀ ਲੱਛਣਾ ਵਾਲੇ ਅਤੇ ਪਾਜੇਟਿਵ ਮਰੀਜ ਦੇ ਸਪੰਰਕ ਵਿੱਚ ਆਉਣ ਵਾਲੇ 669 ਵਿਆਕਤੀਆ ਦੇ ਸੈਪਲ ਲਏ ਗਏ ਅਤੇ 827 ਸੈਂਪਲਾ ਦੀ ਲੈਬ ਤੋ ਰਿਪੋਟ ਮਿਲਣ ਨਾਲ 13 ਨਵੇਂ ਪਾਜੇਟਿਵ ਕੇਸ ਮਿਲੇ ਹਨ ਜਿਹਨਾਂ ਵਿੱਚੋ 1 ਕੇਸ ਹੁਸ਼ਿਆਰਪੁਰ ਸ਼ਹਿਰ ਨਾਲ ਸਬੰਧਿਤ ਜਦ ਕਿ 12 ਕੇਸ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾਂ ਦੇ ਹਨ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋ ਲੈ ਕੇ ਹੁਣ ਤੱਕ ਸ਼ੱਕੀ ਲੱਛਣਾ ਵਾਲੇ 221261 ਵਿਆਕਤੀਆਂ ਦੇ ਸੈਂਪਲ ਲਏ ਗਏ ਹਨ ਤੇ ਹੁਣ ਤੱਕ 7518 ਪਾਜੇਟਿਵ ਕੇਸ ਜਦ ਕੇ 213682 ਸੈਂਪਲ ਨੈਗਟਿਵ ਪਾਏ ਗਏ ਹਨ । 1582 ਸੈਂਪਲਾ ਦੀ ਰਿਪੋਟ ਦਾ ਇੰਤਜਾਰ ਹੈ ।

Advertisements

7067 ਵਿਆਕਤੀ ਇਸ ਬਿਮਾਰੀ ਤੋਂ ਨਜਾਤ ਪਾ ਚੁੱਕੇ ਹਨ ਅਤੇ 155 ਐਕਟਿਵ ਕੇਸ ਹਨ । ਕੋਰੋਨਾ ਬਿਮਾਰੀ ਤੋ 296 ਵਿਆਕਤੀਆੰ ਨੇ ਆਪਣੀ ਜਿੰਦਗੀ ਨੂੰ ਹਾਰਿਆ ਹੈ ਅੱਜ ਦੋ ਮੋਤਾਂ ਰਿਪੋਟ ਹੋਈਆ ਹਨ (1) 91 ਸਾਲਾ ਵਿਆਕਤੀ ਵਾਸੀ ਮਾਨਵਤਾ ਨਗਰ ਹੁਸ਼ਿਆਰਪੁਰ ਦੀ ਮੌਤ ਡੀਐਮਸੀ ਲੁਧਿਆਣਾ (2) 48 ਸਾਲਾ ਔਰਤ ਵਾਸੀ ਬੱਡੋ ਦੀ ਮੋਤ ਪਟੇਲ ਹਸਪਤਾਲ ਜਲੰਧਰ । ਇਸ ਮੋਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰ ਤੋ ਬਾਹਰ ਨਿਕਲਣ ਸਮੇਂ ਮੂੰਹ ਤੋ ਮਾਸਿਕ ਲਗਾਉਣ, ਸਮਾਜਿਕ ਦੂਰੀ ਰੱਖਣ, ਹੱਥਾਂ ਦੀ ਸਫਾਈ ਅਤੇ ਸ਼ੱਕੀ ਲੱਛਣ, ਪਾਜੇਟਿਵ ਵਿਆਕਤੀ ਦੇ ਸਪੰਰਕ ਵਿੱਚ ਆਉਣ ਸਮੇ ਨਜਦੀਕੀ ਸਿਹਤ ਸੰਸਥਾੰ ਤੋ ਆਪਣਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ।

LEAVE A REPLY

Please enter your comment!
Please enter your name here