Friday, October 30, 2026
Home Crime 28 ਗ੍ਰਾਮ ਨਸ਼ੀਲੇ ਪਾਉਡਰ ਸਮੇਤ ਬਾਗੋਵਾਲ ਦਾ ਪ੍ਰਦੀਪ ਕਾਬੂ

28 ਗ੍ਰਾਮ ਨਸ਼ੀਲੇ ਪਾਉਡਰ ਸਮੇਤ ਬਾਗੋਵਾਲ ਦਾ ਪ੍ਰਦੀਪ ਕਾਬੂ

ਹਾਜੀਪੁਰ (ਦ ਸਟੈਲਰ ਨਿਊਜ਼),ਰਿਪੋਰਟ: ਪ੍ਰਵੀਨ ਸੋਹਲ। ਐਸ.ਐੱਸ.ਪੀ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਡੀ.ਐਸ.ਪੀ. ਮੁਕੇਰੀਆਂ ਰਵਿੰਦਰ ਕੁਮਾਰ ਦੇ ਹੁਕਮਾਂ ਅਨੁਸਾਰ ਤੇ ਥਾਣਾ ਮੁੱਖੀ ਹਾਜੀਪੁਰ ਲੋਮੇਸ਼ ਸ਼ਰਮਾ ਦੀ ਅਗਵਾਈ ਹੇਠ ਨਸ਼ਿਆਂ ਦੇ ਸੌਦਾਗਰ ਦੇ ਖਿਲਾਫ ਛੇੜੀ ਗਈ ਸਖਤ ਮੁਹਿੰਮ ਨੂੰ ਅੱਜ ਇਕ ਹੋਰ ਵੱਡੀ ਕਾਮਯਾਬੀ ਮਿਲੀ। ਹਾਜੀਪੁਰ ਪੁਲਿਸ ਦੇ ਏ.ਐਸ.ਆਈ ਪਰਮਜੀਤ ਸਿੰਘ ਵਲੋਂ ਇੱਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਗਿਆ।

Advertisements

ਜਿਸ ਵਿੱਚ ਉਹਨਾਂ ਦੱਸਿਆ ਕਿ ਏ ਐੱਸ ਆਈ ਪਵਨ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਅੱਡਾ ਬੇਗਮਪੁਰ ਕਮਲੁਹ ਵਿਖੇ ਮੌਜੂਦ ਸਨ ਤਾਂ ਉਹਨਾਂ ਨੇ ਇਕ ਸ਼ੱਕੀ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ। ਉਸ ਆਦਮੀ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ ਕੀਤੀ ਪਰ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ।

ਪੁਲਿਸ ਨੇ ਦੱਸਿਆ ਕਿ ਆਰੋਪੀ ਦੀ ਪਹਿਚਾਣ ਪ੍ਰਦੀਪ ਚਮਦ ਪੁੱਤਰ ਪੂਰਨ ਚੰਦ ਵਾਸੀ ਵਾਰਡ ਨੰਬਰ-10 ਛੋਟਾ ਬਾਗੋਵਾਲ ਥਾਣਾ ਮੁਕੇਰੀਆਂ ਜਿਲਾ ਹੁਸ਼ਿਆਰਪੁਰ ਦੇ ਰੂਪ ਵਿੱਚ ਹੋਈ ਹੈ। ਜਿਸ ਦੀ ਤਲਾਸ਼ੀ ਲੈਣ ਤੇ ਉਸ ਕੋਲੋ 28 ਗ੍ਰਾਮ ਨਸ਼ੀਲਾ ਪਾਊਡਰ ਮੌਕੇ ਤੇ ਬਰਾਮਦ ਕੀਤਾ ਗਿਆ। ਹਾਜੀਪੁਰ ਪੁਲਿਸ ਵਲੋਂ ਉਸ ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here