5 ਜਨਵਰੀ ਤੱਕ ਸਮੁੱਚੇ 97,935 ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਨੂੰ ਬਣਾਇਆ ਜਾਵੇ ਯਕੀਨੀ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ 15 ਜਨਵਰੀ, 2021 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਨੂੰ ਯਕੀਨੀ ਬਣਾਉਣ ਲਈ ਸਮੂਹ ਈਆਰਓਜ਼ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਸਮੁੱਚੇ 97935 ਫਾਰਮਾਂ ਦਾ 5 ਜਨਵਰੀ 2021 ਤੱਕ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨਾਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਸਰਸਰੀ ਸੁਧਾਈ ਦੌਰਾਨ ਆਨਲਾਈਨ ਅਤੇ ਆਫਲਾਈਨ ਤਰੀਕਿਆਂ ਰਾਹੀਂ 97,935 ਫਾਰਮ ਪ੍ਰਾਪਤ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਅਰਜ਼ੀਆਂ ਵਿਚ 53,547 ਫਾਰਮ ਨੰ. 6, 24,931 ਫਾਰਮ ਨੰ. 7, 17,444 ਫਾਰਮ ਨੰ. 8, 2002 ਫਾਰਮ ਨੰ. 8 ਏ ਅਤੇ 11 ਫਾਰਮ ਨੰ. 6 ਏ ਸ਼ਾਮਲ ਹਨ। ਕੁੱਲ 61,940 ਫਾਰਮ ਡਿਜੀਟਾਈਜ਼ ਕੀਤੇ ਗਏ ਹਨ, ਜਿਨ੍ਹਾਂ ਵਿੱਚ 33182 ਫਾਰਮ ਨੰ. 6, 16569 ਫਾਰਮ ਨੰ.7, 10794 ਫਾਰਮ ਨੰ. 8, 1392 ਫਾਰਮ ਨੰ. 8 ਏ ਅਤੇ ਤਿੰਨ ਫਾਰਮ ਨੰ. 6 ਏ ਸ਼ਾਮਲ ਹਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ 97,935 ਫਾਰਮਾਂ ਵਿਚੋਂ ਕੁੱਲ 61,940 ਫਾਰਮ ਈਆਰਓਜ਼ ਵੱਲੋਂ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ । ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਨ੍ਹਾਂ ਫਾਰਮਾਂ ਦੀ ਡਿਜੀਟਲਾਈਜ਼ੇਸ਼ਨ ਅਤੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ 50 ਫੀਸਦੀ ਤੋਂ ਜ਼ਿਆਦਾ ਪੈਂਡੈਂਸੀ ਵਾਲੇ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ 5 ਜਨਵਰੀ, 2021 ਤੱਕ ਸਮੁੱਚੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਅਤੇ ਮੁਕੰਮਲ ਰਿਪੋਰਟ ਜਮ੍ਹਾ ਕਰਨ ਦੀ ਤਾਕੀਦ ਕੀਤੀ।  ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਕਾਰਜ ਵਿਚ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੇਰ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਜਾਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ (15 ਨਵੰਬਰ ਤੋਂ 15 ਦਸੰਬਰ, 2020) ਲਈ ਸੱਦਾ ਦਿੱਤਾ ਗਿਆ ਸੀ। ਇਹ ਦਾਅਵੇ ਅਤੇ ਇਤਰਾਜ਼ 21-22 ਨਵੰਬਰ ਅਤੇ 5-6 ਦਸੰਬਰ, 2020 ਨੂੰ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪਾਂ ਤੋਂ ਇਲਾਵਾ ਆਨਲਾਈਨ ਅਤੇ ਆਫ਼ਲਾਈਨ ਢੰਗ ਰਾਹੀਂ ਕੀਤੇ ਗਏ ਸਨ।

LEAVE A REPLY

Please enter your comment!
Please enter your name here