18 ਪਾਜੇਟਿਵ ਮਰੀਜ ਆਉਣ ਨਾਲ ਜਿਲੇ ਵਿੱਚ ਮਰੀਜਾਂ ਦੀ ਗਿਣਤੀ ਹੋਈ 7581 , ਦੋ ਮੌਤਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1446 ਨਵੇ ਸੈਂਪਲ ਲੈਣ ਨਾਲ ਅਤੇ 945 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, 18 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7581 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 224119 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 215878 ਸੈਂਪਲ ਨੈਗਟਿਵ, ਜਦਕਿ 2195 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 299 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 190, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7092 ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 18 ਪਾਜੇਟਿਵ ਕੇਸ ਆਏ ਹਨ, ਸ਼ਹਿਰ ਹੁਸ਼ਿਆਰਪੁਰ 5 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 13 ਪਾਜੇਟਵ ਮਰੀਜ ਹਨ।

Advertisements

ਜਿਲਾਂ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆ ਹਨ (1) 65 ਸਾਲਾ ਵਿਆਕਤੀ ਵਾਸੀ ਕੱਕੋ ਦੀ ਮੌਤ ਆਈ ਵੀ ਵਾਈ ਹੁਸ਼ਿਆਰਪੁਰ (2) 64 ਸਾਲਾ ਵਿਆਕਤੀ ਵਾਸੀ ਮਹਿਲਾਂਵਾਲੀ ਦੀ ਮੌਤ ਘਰ ਇਕਾਤਵਾਸ ਵਿੱਚ ਹੋਈ ਹੈ । ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਾ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here