ਜਲੰਧਰ: ਯੂਕੇ ਤੋਂ ਆਉਣ ਵਾਲੇ ਯਾਤਰੀਆਂ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਕੀਤਾ ਜਾਵੇ ਲਾਜ਼ਮੀ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੂ.ਕੇ. ਵਿੱਚ ਨਵੇਂ ਸਟਰੇਨ ਵਾਇਰਸ ਦੇ ਸਾਹਮਣੇ ਆਉਣ ’ਤੇ ਯੂ.ਕੇ. ਤੋਂ ਆਉਣ ਵਾਲੇ ਯਾਤਰੀਆਂ ਦਾ ਆਰ.ਟੀ.-ਪੀ.ਸੀ.ਆਰ. ਟੈਸਟ ਲਾਜ਼ਮੀ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਕੱਤਰ ਨੈਸ਼ਨਲ ਹੈਲਥ ਮਿਸ਼ਨ ਰਾਜੇਸ਼ ਭੂਸ਼ਣ ਵਲੋਂ ਸਿਹਤ ਸਬੰਧੀ ਅਗਵਾਈ ਲੀਹਾਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਰੂਰੀ ਉਪਾਵਾਂ ਬਾਰੇ ਜਾਣੂੰ ਕਰਵਾਇਆ ਗਿਆ ਹੈ।

Advertisements

ਉਨ੍ਹਾਂ ਦੱਸਿਆ ਕਿ ਇਨ੍ਹਾਂ ਕਦਮਾਂ ਵਿੱਚ ਯੂਨਾਈਟਿਡ ਕਿੰਗਡਮ ਤੋਂ ਪਰਤੇ ਯਾਤਰੀਆਂ ਦਾ ਆਰ.ਟੀ.-ਪੀ.ਸੀ.ਆਰ.ਟੈਸਟ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਯਾਤਰੀ ਪਾਜ਼ੀਟਿਵ ਪਾਇਆ ਜਾਂਦਾ ਹੈ ਉਸ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਯਾਤਰੀ ਨੈਗੇਟਿਵ ਪਾਏ ਜਾਂਦੇ ਹਨ, ਉਨਾਂ ਨੂੰ ਸਖ਼ਤੀ ਨਾਲ ਘਰਾਂ ਵਿੱਚ ਸੱਤ ਦਿਨਾਂ ਲਈ ਇਕਾਂਤਵਾਸ ਵਿੱਚ ਰੱਖਿਆ ਜਾਵੇ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੱਗੇ ਦੱਸਿਆ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਅਜਿਹੇ ਮਰੀਜ਼ਾਂ ਦੀ ਸਿਹਤ ਦੀ ਨਿਗਰਾਨੀ ਲਈ ਵਿਆਪਕ ਯੋਜਨਾ ਬਣਾਈ ਜਾਵੇ ਅਤੇ ਅਜਿਹੇ ਵਿਅਕਤੀਆਂ ਦੇ ਆਰ.ਟੀ.-ਪੀ.ਸੀ.ਆਰ.ਟੈਸਟ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਵਿਅਕਤੀਆਂ ਵਿੱਚ ਜੇਕਰ ਵਾਇਰਸ ਸਬੰਧੀ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਉਚ ਅਥਾਰਟੀ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਗਏ ਅਮਲੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।                  

LEAVE A REPLY

Please enter your comment!
Please enter your name here