ਪਠਾਨਕੋਟ: ਬੇਰੋਜਗਾਰ ਪ੍ਰਾਰਥੀ ਘਰ-ਘਰ ਰੋਜਗਾਰ ਅਧੀਨ ਬਣਾਏ ਪੋਰਟਲ ਤੇ ਹੋ ਸਕਦੇ ਹਨ ਰਜਿਸਟਰਡ: ਗੁਰਮੇਲ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਅਜੋਕਾ ਸਮਾਂ ਜੋ ਕਿ ਕਰੋਨਾ ਕਾਲ ਨਾਲ ਜਾਣਿਆ ਜਾ ਰਿਹਾ ਹੈ। ਇਸ ਮਹਾਂਮਾਰੀ ਨਾਲ ਲੱਖਾਂ ਹੀ ਲੋਕ ਪ੍ਰਭਾਵਿਤ ਹੋਏ ਹਨ।ਪੁਰਾ ਸੰਸਾਰ ਇਸ ਮਹਾਂਮਾਰੀ ਦੀ ਮਾਰ ਝੱਲ ਰਿਹਾ ਹੈ। ਜਿਥੇ ਵਿਸ਼ਵ ਦੇ ਸਾਰੇ ਦੇਸ਼ ਪ੍ਰਭਾਵਿਤ ਹੋਏ ਹਨ ।ਉਸੇ ਤਰ•ਾਂ ਭਾਰਤ ਨੂੰ ਵੀ ਇਸ ਮਹਾਂਮਾਰੀ ਦੀ ਮਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਹਾਂਮਾਰੀ ਦੀ ਜਿਥੇ ਕਿਸਾਨਾਂ,ਵਪਾਰੀਆਂ ਆਦਿ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਵਿਦਿਆਰਥੀਆਂ ਨੂੰ ਵੀ ਇਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜਗਾਰ ਸਕੀਮ ਤਹਿਤ ਬੇ-ਰੋਜ਼ਗਾਰ ਪ੍ਰਾਰਥੀਆਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ।

Advertisements

ਇਹ ਪ੍ਰਗਟਾਵਾ ਗੁਰਮੇਲ ਸਿੰਘ ਰੋਜਗਾਰ ਅਫਸ਼ਰ ਪਠਾਨਕੋਟ ਨੇ ਕੀਤਾ। ਉਨ•ਾਂ ਦ¾ਸਿਆ ਕਿ ਜਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਇਸ ਸਮੇਂ ਵਿਚ ਵੱਖ-ਵੱਖ ਜਿਲ•ਾ ਪਠਾਨਕੋਟ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਲਈ ਜੂਮ ਐਪ ਰਾਹੀਂ ਉਹਨਾਂ ਦੇ ਉਜਵਲ ਭਵਿੱਖ ਲਈ ਕੈਰੀਅਰ ਕੋਂਸਿਲਿੰਗ ਕੀਤੀ ਜਾ ਰਹੀ ਹੈ ਅਤੇ ਬੇਰੋਜਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਉਹਨਾਂ ਦੀ ਰਜ਼ਿਸਟਰੇਸ਼ਨ ਲਈ ਘਰ-ਘਰ ਰੋਜਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ। ਬੇਰੋਜਗਾਰ ਪ੍ਰਾਰਥੀ ਘਰ ਬੈਠੇ ਹੀ ਇਸ ਪੋਰਟਲ ਰਾਹੀਂ ਅਪਣੀ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ, ਇਸ ਤੋਂ ਇਲਾਵਾ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦੇ ਚਾਹਵਾਨ ਹਨ,ਉਹਨਾਂ ਪ੍ਰਾਰਥੀਆਂ ਲਈ ਗੂਗਲ ਲਿੰਕ https://bit.ly/selfemploymentformptk ਤਿਆਰ ਕੀਤਾ ਗਿਆ ਹੈ।ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਅਪਲਾਈ ਕਰ ਸਕਦੇ ਹਨ।। ਹੋਰ ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪਲਾਈਨ ਨੰਬਰ 7657825214 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here