ਜਿਲੇ ਵਿੱਚ 20 ਪਾਜੇਟਿਵ ਮਰੀਜ ਆਉਣ ਨਾਲ ਗਿਣਤੀ ਹੋਈ 7601, ਤਿੰਨ ਦੀ ਮੌਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1380 ਨਵੇ ਸੈਪਲ ਲੈਣ  ਨਾਲ ਅਤੇ 1174 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, 20 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7601 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 225499 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  217051 ਸੈਪਲ  ਨੈਗਟਿਵ,  ਜਦ ਕਿ 2195 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 302 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ ਹੈ 186, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7113 ਹਨ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 20 ਪਾਜੇਟਿਵ ਕੇਸ ਆਏ ਹਨ,ਸ਼ਹਿਰ ਹੁਸ਼ਿਆਰਪੁਰ 5 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 15 ਪਾਜੇਟਵ ਮਰੀਜ ਹਨ। ਜਿਲਾਂ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਤਿੰਨ ਮੌਤਾਂ ਹੋਈਆ ਹਨ (1) 66 ਸਾਲਾ ਵਿਆਕਤੀ ਵਾਸੀ ਭੂਗਾਂ ਦੀ ਮੌਤ ਨਿਜੀ ਹਸਪਤਾਲ ਮੁਹਾਲੀ (2) 60 ਸਾਲਾ ਔਰਤ ਵਾਸੀ ਟੂਲੋਵਾਲ ਦੀ ਮੌਤ ਹਸਪਤਾਲ ਲਿਜਾਦੇ ਸਮੇ ਰਸਤੇ  ਵਿੱਚ  ਹੋਈ ਹੈ (3) 57 ਸਾਲਾ ਔਰਤ ਬੰਬੋਵਾਲ ਮੌਤ ਹੋਈ ਡੀਐਮਸੀ ਲੁਧਿਆਣਾ, ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

LEAVE A REPLY

Please enter your comment!
Please enter your name here