ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਲਈ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 4 ਜਨਵਰੀ ਤੋਂ

ਜਲੰਧਰ (ਦ ਸਟੈਲਰ ਨਿਊਜ਼)। ਕਰਨਲ ਦਲਵਿੰਦਰ ਸਿੰਘ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਨੇ ਦੱਸਿਆ ਕਿ ਸੈਨਿਕ, ਅਰਧ ਸੈਨਿਕ ਅਤੇ ਪੁਲਿਸ ਬਲਾਂ ਦੀ ਭਰਤੀ ਦੀ ਤਿਆਰੀ ਲਈ ਯੋਗ ਉਮੀਦਵਾਰਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕਿਟ ਜਲੰਧਰ ਵਿੱਚ ਪ੍ਰੀ- ਰਿਕਰੂਟਮੈਂਟ ਟ੍ਰੇਨਿੰਗ ਕੇਡਰ 4 ਜਨਵਰੀ 2021 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਜਲੰਧਰ ਨੇ ਅੱਗੇ ਦੱਸਿਆ ਕਿ ਭਰਤੀ ਦੀ ਸਿਖਲਾਈ ਲੈਣ ਦੇ ਚਾਹਵਾਨ ਪੁਰਸ਼ ਉਮੀਦਵਾਰ ਆਪਣੀ ਮੁੱਢਲੀ ਜਾਂਚ ਪੜਤਾਲ ਅਤੇ ਸਕਰੀਨਿੰਗ ਲਈ ਰਿਪੋਰਟ ਕਰ ਸਕਦੇ ਹਨ।

Advertisements

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਚਾਹਵਾਨ ਉਮੀਦਵਾਰ ਲੋੜੀਂਦੇ ਦਸਤਾਵੇਜ਼ਾਂ ਦੀ ਪੜਤਾਲ ਦੀ ਅਸਲ ਅਤੇ ਫੋਟੋ ਕਾਪੀ ਨਾਲ ਲੈ ਕੇ ਆਉਣ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਆਪਣੇ ਨਾਲ ਕੋਰੋਨਾ ਟੈਸਟ ਕਰਵਾ ਕੇ ਨੈਗੇਟਿਵ ਰਿਪੋਰਟ ਨਾਲ ਲੈ ਕੇ ਆਉਣ।ਉਨ੍ਹਾਂ ਇਹ ਵੀ ਦੱਸਿਆ ਕਿ ਟਰੇਨਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 73409-82774 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here