ਸਰਕਾਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਕਾਂਗਰਸੀ ਆਗੂ ਹਰਿੰਦਰ ਖੋਸਾ ਨੇ ਵਿਦਿਆਰਥੀਆਂ ਨੂੰ ਵੰਡੇ ਸਮਾਰਟਫੋਨ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਯੋਜਨਾ ਤਹਿਤ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਉਨ੍ਹਾਂ ਦੇ ਭਰਾ ਹਰਿੰਦਰ ਸਿੰਘ ਖੋਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਬਾਰਵੀਂ ਜਮਾਤ ਦੇ  ਲਗਭਗ 78 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ।

Advertisements

ਇਸ ਮੌਕੇ  ਡਿਪਟੀ ਡੀਈਓ. ਕੋਮਲ ਅਰੋੜਾ ਅਤੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਰਾਣੀ ਵੀ ਹਾਜ਼ਰ ਸਨ। ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਖੋਸਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਸਕੂਲੀ ਬੱਚਿਆਂ ਦੀ ਪੜ੍ਹਾਈ ਆਨਲਾਈਨ ਚੱਲ ਰਹੀ ਹੈ, ਕੁਝ ਕੁ ਗਰੀਬ ਪਰਿਵਾਰਾਂ ਦੇ ਬੱਚੇ ਇਸ ਆਨਲਾਈਨ ਪੜ੍ਹਾਈ ਦਾ ਲਾਭ ਲੈਣ ਤੋਂ ਵਾਂਝੇ ਰਹਿ ਰਹੇ ਹਨ ਜਿਸ ਨੂੰ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਸਮਾਰਟ ਫੋਨ ਵੰਡੇ ਜਾ ਰਹੇ ਹਨ

ਹੁਣ ਇਸ ਸਮਾਰਟ ਫੋਨ ਮਿਲਣ ਕਾਰਨ ਉਹ ਆਨਲਾਈਨ ਆਪਣੀ ਪੜਾਈ ਆਸਾਨੀ ਨਾਲ ਕਰ ਸਕਣਗੇ।ਇਸ ਮੌਕੇ ਅਜੇ ਜੋਸ਼ੀ, ਸਰਪੰਚ ਬਲਕਾਰ ਸਿੰਘ ਹਾਂਡਾ, ਅਭਿਸ਼ੇਕ ਸ਼ਰਮਾ ਮਯੰਕ ਫਾਊਂਡੇਸ਼ਨ, ਮੈਬਰ ਪੰਚਾਇਤ ਗੁਰਭੇਜ ਸਿੰਘ, ਸੁਖਦੇਵ ਸਿੰਘ, ਗੁਰਮੀਤ ਸਿੰਘ, ਲੈਕਚਰਾਰ ਸਵਿਤਾ ਮੌਂਗਾ, ਡੀਪੀਈ ਸੁਖਦੇਵ ਹਾਂਡਾ ਸਮੇਤ ਸਮੂਹ ਸਕੂਲ ਸਟਾਫ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here