ਪਠਾਨਕੋਟ: ਡਿਪਟੀ ਕਮਿਸ਼ਨਰ ਨੇ ਲਿਆ “ਵਨ ਸਟਾਪ ਸੈਂਟਰ” ਦੀ ਪ੍ਰਗਤੀ ਦਾ ਜਾਇਜ਼ਾ

ਪਠਾਨਕੋਟ (ਦ ਸਟੈਲਰ ਨਿਊਜ਼)। ਜ਼ਿਲਾ ਪਠਾਨਕੋਟ ਅੰਦਰ ਅਸਥਾਈ ਤੌਰ ‘ਤੇ ਸਖੀ ਵਨ ਸਟਾਪ ਸੈਂਟਰ ਕਮਰਾ ਨੰਬਰ 138, ਜ਼ਿਲਾ ਪ੍ਰੋਗਰਾਮ ਦਫ਼ਤਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਚੱਲ ਰਿਹਾ ਹੈ। ਇਸ ਸੈਂਟਰ ਵੱਲੋਂ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਔਰਤਾਂ ਦੀ ਮਦਦ ਲਈ, ਲੀਗਲ ਕਾਉਂਸਲੰਿਗ, ਮੈਡੀਕਲ ਸਹਾਇਤਾ, ਪੁਲਿਸ ਸਹਾਇਤਾ, ਸ਼ੈਲਟਰ ਆਦਿ ਦੀ ਸੁਵਿਧਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ ਜਾਂਦੀ ਹੈ। ਇਹ ਜਾਣਕਾਰੀ ਸੰਯਮ ਅਗਰਵਾਲ ਆਈ.ਏ.ਐਸ. ਡਿਪਟੀ ਕਮਿਸ਼ਨਰ ਨੇ ਅੱਜ ਆਪਣੇ ਦਫ਼ਤਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਸਖੀ ਵਨ ਸਟਾਪ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

Advertisements

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਜੁਗਲ ਕਿਸ਼ੋਰ ਸਿਵਲ ਸਰਜਨ, ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫ਼ਸਰ, ਪਰਮਪਾਲ ਸਿੰਘ ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ, ਸੁਨੈਨਾ ਸੈਂਟਰ ਅਡਮਿਨਿਸਟ੍ਰੇਟਰ ਸਖੀ ਵਨ ਸਟਾਪ ਸੈਂਟਰ ਆਦਿ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਿਵਲ ਹਸਤਪਾਲ ਵਿਖੇ ਚੱਲ ਰਹੀ ਸਖੀ ਵਨ ਸਟਾਪ ਸੈਂਟਰ ਦੀ ਇਮਾਰਤ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਲਦੀ ਤੋਂ ਜਲਦੀ ਇਮਾਰਤ ਦੀ ਉਸਾਰੀ ਦੇ ਕੰਮ ਨੂੰ ਮੁਕੰਮਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅਸਥਾਈ ਤੌਰ ‘ਤੇ ਜ਼ਿਲਾ ਪ੍ਰਬੰਧਕੀ ਕੰਲਪਲੈਕਸ ਵਿਖੇ ਚੱਲ ਰਹੇ ਸਖੀ ਵਨ ਸਟਾਪ ਸੈਂਟਰ ਵੱਲੋਂ ਕੀਤੇ ਗਏ ਵੱਖਵੱਖ ਕੇਸਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸੈਂਟਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹਾਇਤਾ ਸਬੰਧੀ ਔਰਤਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ।

ਇਸ ਮੌਕੇ ‘ਤੇ ਉਨਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇ ਤਾਂ ਜੋ ਇਸ ਸੈਂਟਰ ਦੀ ਕਾਰਜਕੁਸ਼ਲਤਾ ਵਿੱਚ ਹੋਰ ਵਾਧਾ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਕੋਈ ਵੀ ਔਰਤ ਜੋ ਘਰੇਲੂ ਹਿੰਸਾ, ਦਾਜ ਆਦਿ ਤੋਂ ਪੀੜਤ ਹੈ, ਉਹ ਸਖੀ ਵਨ ਸਟਾਪ ਸੈਂਟਰ ਦਾ ਜ਼ਰੂਰ ਲਾਭ ਲਵੇ ਅਤੇ ਸਖੀ ਵਨ ਸਟਾਪ ਸੈਂਟਰ ਪਠਾਨਕੋਟ ਵੱਲੋਂ ਔਰਤਾਂ ਦੀ ਹਰ ਤਰ•ਾਂ ਦੀ ਸਹਾਇਤਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ। ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫ਼ਸਰ ਨੇ ਮੀਟਿੰਗ ਵਿੱਚ ਵਿਸ਼ਵਾਸ ਦਿਵਾਇਆ ਕਿ ਉਹ ਸੌਪੇ ਗਏ ਕੰਮਾਂ ਨੂੰ ਜਲਦੀ ਮੁਕੰਮਲ ਕਰਨਗੇ। ਉਹਨਾਂ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਵਿੱਚ ਹੁਣ ਤੱਕ ਵੱਖਵੱਖ ਘਰੇਲੂ ਹਿੰਸਾ ਨਾਲ ਸਬੰਧਤ ਕੁੱਲ 224 ਕੇਸ ਆਏ ਹਨ। ਜਿਸ ਵਿਚੋਂ 167 ਕੇਸਾਂ ਦਾ ਹੱਲ ਕਰ ਦਿੱਤਾ ਗਿਆ ਹੈ। ਉਨਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਸਖੀ ਵਨ ਸਟਾਪ ਸੈਂਟਰ ਵੱਲੋਂ ਮੁਹੱਈਆ ਕਰਵਾਈਆ ਜਾਂਦੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ।

LEAVE A REPLY

Please enter your comment!
Please enter your name here