ਜਿਲੇ ਵਿੱਚ ਆਏ 16 ਨਵੇਂ ਪਾਜੇਟਿਵ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1371 ਨਵੇ ਸੈਪਲ ਲੈਣ ਨਾਲ ਅਤੇ 1499 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, 16 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7617 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 226870 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 218541 ਸੈਪਲ ਨੈਗਟਿਵ, ਜਦ ਕਿ 2265 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 303 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 185 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7129 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 16 ਪਾਜੇਟਿਵ ਕੇਸ ਆਏ ਹਨ , ਸ਼ਹਿਰ ਹੁਸ਼ਿਆਰਪੁਰ 5 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 11 ਪਾਜੇਟਵ ਮਰੀਜ ਹਨ । ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ ਹਨ (1) 80 ਸਾਲਾ ਔਰਤ ਵਾਸੀ ਵੱਡਾ ਬੇਗੋਵਾਲ ਦੀ ਮੌਤ ਪਟੇਲ ਹਸਪਤਾਲ ਜਲੰਧਰ ਹੋਈ ਹੈ । ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here