ਫਿਰੋਜ਼ਪੁਰ: ਪਿੰਡਾਂ ਵਿਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਪਿੰਕੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਹਲਕੇ ਦੇ ਪਿੰਡਾਂ ਵਿੱਚ ਵਿਕਾਸ ਦੇ ਕੰਮ ਕਰਵਾਉਣ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਅੱਜ 91 ਪਿੰਡਾਂ ਦੀਆਂ ਪੰਚਾਇਤਾਂ ਨੂੰ ਲਗਭਗ 7 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਵੱਲੋਂ ਕਿਸਾਨ/ਖੇਤੀ ਵਿਰੋਧੀ ਬਿੱਲ ਪਾਸ ਕਰ ਕੇ ਪੰਜਾਬ ਦੀ ਖੇਤੀ ਅਤੇ ਆਰਥਿਕਤਾ ਨੂੰ ਰੋਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਇਨ੍ਹਾਂ ਸੰਕਟਾਂ ਦੇ ਬਾਵਜੂਦ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਗਰਾਂਟ ਜਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਿਕਾਸ ਕਾਰਜਾਂ ਦੀ ਸਹੂਲਤ ਤੋਂ ਵਾਂਝਾ ਨਾ ਰਹੇ।

Advertisements

ਵਿਧਾਇਕ ਪਿੰਕੀ ਨੇ ਕਿਹਾ ਕਿ ਅੱਜ ਜੋ ਚੈੱਕ ਪੰਚਾਇਤਾਂ ਨੂੰ ਦਿੱਤੇ ਗਏ ਹਨ, ਇਸ ਰਾਸ਼ੀ ਨਾਲ ਵਿਕਾਸ ਦੇ ਕੰਮ ਜਿਵੇਂ ਕਿ ਸੜਕਾਂ, ਇੰਟਰਲੋਕਿੰਗ ਟਾਈਲਾਂ, ਜਿੰਮਾਂ, ਪਾਰਕਾਂ ਆਦਿ ਕਰਵਾਏ ਜਾਣਗੇ ਅਤੇ ਕੰਮ ਚੱਲਣ ਤੇ ਹੋਰ ਰਾਸ਼ੀ ਵੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਫਿਰੋਜ਼ਪੁਰ ਦੇ ਵਿਕਾਸ ਲਈ ਲਗਾਤਾਰ ਵੱਡੇ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ, ਜਿਸ ਤਹਿਤ ਪਹਿਲਾਂ ਹੀ ਫਿਰੋਜ਼ਪੁਰ ਲਈ ਦੋ ਵੱਡੇ ਪ੍ਰਾਜੈਕਟ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਸਰਕਾਰੀ ਯੂਨੀਵਰਸਿਟੀ ਦੇ ਪ੍ਰਾਜੈਕਟ ਪਾਸ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਅਤੇ ਪਿੰਡਾਂ ਲਈ ਹੋਰ ਵੀ ਫੰਡ ਜਾਰੀ ਕਰਵਾਏ ਜਾਣਗੇ, ਜਿਸ ਨਾਲ ਵੱਡੇ ਪੱਧਰ ਤੇ ਵਿਕਾਸ ਦੇ ਕੰਮ ਕਰਵਾਏ ਜਾਣਗੇ ਅਤੇ ਉਹ ਫਿਰੋਜ਼ਪੁਰ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਸ਼ਰਮਾ, ਡੀਡੀਪੀਓ ਹਰਜਿੰਦਰ ਸਿੰਘ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ, ਬਲਬੀਰ ਬਾਠ, ਸੁਖਵਿੰਦਰ ਸਿੰਘ ਅਟਾਰੀ, ਗੁਲਸ਼ਨ ਮੌਂਗਾ, ਗੁਲਜ਼ਾਰ ਸਿੰਘ, ਰਣਜੀਤ ਨਾਗਪਾਲ, ਸੁੱਚਾ ਸਿੰਘ ਫੋਜੀ, ਬਲੀ ਸਿੰਘ, ਪਰਮਜੀਤ ਸਿੰਘ, ਸਰਵਨ ਸਿੰਘ, ਇਕਬਾਬ ਸਿੰਘ ਆਦਿ ਹਾਜ਼ਰ ਸਨ।ਅਵਤਾਰ ਸਿੰਘ ਅਟਾਰੀ, ਸਰਪੰਚ ਇੱਕਬਾਲ ਸਿੰਘ, ਸੁਖਜਿੰਦਰ ਸਿੰਘ ਆਰਿਫ ਕੇ, ਦਲੀਪ ਸਿੰਘ, ਨਿਸਾਨ ਸਿੰਘ, ਸੁੱਚਾ ਸਿੰਘ, ਲਖਵਿੰਦਰ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here