ਜਿਲੇ ਵਿੱਚ ਆਏ 15 ਨਵੇਂ ਪਾਜੇਟਿਵ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 742 ਨਵੇਂ ਸੈਂਪਲ ਲੈਣ ਨਾਲ ਅਤੇ 1208 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , 15 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7632 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 227612 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 219752 ਸੈਪਲ ਨੈਗਟਿਵ ਜਦਕਿ 1786 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 304 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 183 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7143 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 15 ਪਾਜੇਟਿਵ ਕੇਸ ਆਏ ਹਨ, ਸ਼ਹਿਰ ਹੁਸ਼ਿਆਰਪੁਰ 5 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 10 ਪਾਜੇਟਵ ਮਰੀਜ ਹਨ । ਜਿਲਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ ਹਨ (1) 60 ਸਾਲਾ ਔਰਤ ਵਾਸੀ ਤਲਵਾੜਾ ਦੀ ਮੌਤ ਪਟੇਲ ਹਸਪਤਾਲ ਜਲੰਧਰ ਹੋਈ ਹੈ । ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here