ਫਿਰੋਜ਼ਪੁਰ: ਪਿੰਡ ਕਟੋਰਾ ਦੇ ਲਗਭਗ 20 ਪਰਿਵਾਰ ਭਾਜਪਾ ਛੱਡ ਕੇ ਹੋਏ ਕਾਂਗਰਸ ਵਿੱਚ ਸ਼ਾਮਿਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਵਿੱਚ ਬੀਜੇਪੀ ਪਾਰਟੀ ਨੂੰ ਇੱਕ ਹੋਰ ਝਟਕਾ ਲਗਾ ਹੈ ਪਹਿਲਾਂ ਕੋਠੀ ਰਾਏ ਸਾਹਿਬ ਤੋਂ ਬੀਜੇਪੀ, ਅਕਾਲੀ ਦਲ ਪਾਰਟੀ ਛੱਡ ਕੇ ਲਗਭਗ 80 ਪਰਿਵਾਰਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ ਤੇ ਹੁਣ ਸ੍ਰ. ਲਖਵਿੰਦਰ ਸਿੰਘ ਠੇਕੇਦਾਰ ਤੇ ਮੌਜੂਦਾ ਸਰਪੰਚ ਅਤੇ ਚੇਅਰਮੈਨ ਦੀ ਅਗਵਾਈ ਵਿੱਚ ਫਿਰੋਜ਼ਪੁਰ ਦੇ ਪਿੰਡ ਕਟੋਰਾ ਦੇ ਲਗਭਗ 20 ਪਰਿਵਾਰ ਹੋਰ ਬੀਜੇਪੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸਾਮਲ ਹੋਏ ਹਨ ।

Advertisements

ਬੀਜੇਪੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ 20 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਹਾਜਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨ੍ਹਾ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਪਿੰਕੀ ਵੱਲੋਂ ਬਿਨਾਂ ਪੱਖਪਾਤ ਦੇ ਹਲਕੇ ਵਿੱਚ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਉਨਾਂ ਦੀ ਸੋਚ ਨੂੰ ਦੇਖਦਿਆਂ ਅਜਿਹੇ ਵਿਧਾਇਕ ਦਾ ਮਿਲਣਾ ਸਾਡੇ ਲਈ ਫਖਰ ਦੀ ਗੱਲ ਹੈ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ।   

ਵਿਧਾਇਕ ਪਿੰਕੀ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸੁਖਦੇਵ ਸਿੰਘ, ਅਨੂਪ ਸਿੰਘ, ਗੁਰਬਖਸ ਸਿੰਘ, ਕਸਮੀਰ ਸਿੰਘ, ਜਗੀਰ ਸਿੰਘ, ਸੁਰਜੀਤ ਸਿੰਘ, ਗੁਰਦੇਵ ਸਿੰਘ, ਸੁਖਵੰਤ ਸਿੰਘ, ਜੀਵਨ ਸਿੰਘ, ਮੁਖਤਿਆਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਬਲਵਿੰਦਰ ਸਿੰਘ ਅਤੇ ਜਗਜੀਤ ਸਿੰਘ ਸਮੇਤ 20 ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖ ਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਤੇ ਭਾਜਪਾ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁਖੀ ਹੋ ਕੇ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ ਤੇ ਕਾਂਗਰਸ ਪਾਰਟੀ ਵਿੱਚ ਆਪਣਾ ਵਿਸ਼ਵਾਸ ਦਿਖਾ ਰਹੇ ਹਨ।   

LEAVE A REPLY

Please enter your comment!
Please enter your name here