ਵਿਸ਼ੇਸ਼ ਕੈਂਪ ਵਿੱਚ ਯੂ.ਡੀ.ਆਈ.ਡੀ. ਲਈ 83, ਡਿਸਏਬਿਲਟੀ ਸਰਟੀਫਿਕੇਟ ਲਈ 49 ਤੇ ਪੈਨਸ਼ਨਾਂ ਲਈ 23 ਦਿਵਿਆਂਗਾ ਨੇ ਕੀਤਾ ਅਪਲਾਈ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਘਰਾਂ ਦੇ ਨਜ਼ਦੀਕ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਸ਼ੁਰੂ ਕੀਤੀ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਮੁਕੇਰੀਆਂ ਦੇ ਸਿਵਲ ਹਸਪਤਾਲ ਵਿੱਚ ਲੱਗੇ ਕੈਂਪ ਦੌਰਾਨ ਭਾਰੀ ਗਿਣਤੀ ਵਿੱਚ ਦਿਵਿਆਂਗ ਵਿਅਕਤੀਆਂ ਨੇ ਉਨ੍ਹਾਂ ਨੂੰ ਮਿਲਣ ਵਾਲੀਆਂ ਵੱਖ-ਵੱਖ ਸਹੂਲਤਾਂ ਲਈ ਲੋੜੀਂਦੇ ਦਸਤਾਵੇਜਾਂ ਲਈ ਅਪਲਾਈ ਕੀਤਾ।

Advertisements

ਕੈਂਪ ਦੌਰਾਨ ਯੂ.ਡੀ.ਆਈ.ਡੀ. ਲਈ 83, ਡਿਸਏਬਿਲਟੀ ਸਰਟੀਫਿਕੇਟ ਲਈ 49 ਅਤੇ ਪੈਨਸ਼ਨਾਂ ਲਈ 23 ਦਿਵਿਆਂਗ ਵਿਅਕਤੀਆਂ ਨੇ ਅਪਲਾਈ ਕੀਤਾ ਜਿਨ੍ਹਾਂ ਦੀ ਸਹੂਲਤ ਲਈ ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਲਾ ਵਿਸ਼ੇਸ਼ ਕੈਂਪ 31 ਦਸੰਬਰ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਉਨ੍ਹਾਂ ਦੀ ਸਹੂਲਤ ਲਈ ਮੌਜੂਦ ਰਹਿਣਗੇ। ਉਨ੍ਹਾਂ ਨੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਂਦਿਆਂ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਲਈ ਲੋੜੀਂਦੇ ਦਸਤਾਵੇਜ ਜਰੂਰ ਤਿਆਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਹਰ ਵੀਰਵਾਰ ਵੱਖ-ਵੱਖ ਸਬ ਡਵੀਜਨ ਪੱਧਰ ‘ਤੇ ਇਹ ਵਿਸ਼ੇਸ਼ ਕੈਂਪ ਲਾਉਣ ਦਾ ਉਪਰਾਲਾ ਕੀਤਾ ਗਿਆ ਹੈ। 

LEAVE A REPLY

Please enter your comment!
Please enter your name here