16 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7648

ਹੁਸ਼ਿਆਰੁਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1180 ਨਵੇਂ ਸੈਂਪਲ ਲੈਣ ਨਾਲ ਅਤੇ 1213 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 16 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7648 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 228792 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 220949 ਸੈਪਲ ਨੈਗਟਿਵ, ਜਦ ਕਿ 1763 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ 304 ਗਿਣਤੀ ਹੈ। ਐਕਟਿਵ ਕੇਸਾ ਦੀ ਗਿਣਤੀ 144 ਹੈ, ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 7200 । ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 16 ਪਾਜੇਟਿਵ ਕੇਸ ਨਵੇ ਹਨ ।

Advertisements

ਹੁਸ਼ਿਆਰਪੁਰ ਸ਼ਹਿਰ 6 ਕੇਸ ਸਬੰਧਿਤ ਹਨ ਜਦ ਕੇ ਬਾਕੀ ਪੀ ਐਚ ਸੀ ਦੇ 10 ਪਾਜਿਟਵ ਮਰੀਜ ਹਨ। ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ, ਸਾਨੂੰ ਸਾਰਿਆ ਨੂੰ ਮਾਸਿਕ ਲਗਾਉਣਾ ਜਰੂਰੀ ਹੈ ।

LEAVE A REPLY

Please enter your comment!
Please enter your name here