ਜਿਲੇ ਵਿੱਚ ਆਏ 24 ਨਵੇਂ ਪਾਜੇਟਿਵ ਕੇਸ, 2 ਦੀ ਮੌਤ

ਹੁਸ਼ਿਆਰੁਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 653 ਨਵੇਂ ਸੈਂਪਲ ਲੈਣ ਨਾਲ ਅਤੇ 862 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7672 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 229445 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 221566 ਸੈਪਲ ਨੈਗਟਿਵ ਜਦਕਿ 1557 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ 306 ਗਿਣਤੀ ਹੈ । ਐਕਟਿਵ ਕੇਸਾ ਦੀ ਗਿਣਤੀ 146 ਹੈ, ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7220 ਹੋ ਗਈ ਹੈ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਨਵੇਂ ਹਨ । ਹੁਸ਼ਿਆਰਪੁਰ ਸ਼ਹਿਰ 9 ਕੇਸ ਸਬੰਧਿਤ ਹਨ ਜਦ ਕੇ ਬਾਕੀ ਪੀ ਐਚ ਸੀ ਦੇ 15 ਪਾਜਿਟਵ ਮਰੀਜ ਹਨ । ਦੋ ਮੌਤ ਕਰੋਨਾ ਦੀ ਬਿਮਾਰੀ ਨਾਲ ਹੋਈਆ ਹਨ (1) 86 ਸਾਲਾ ਵਿਆਕਤੀ ਤਲਵੰਡੀ ਡੱਡੀਆ ਦੀ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ ,(2) 42 ਸਾਲਾ ਵਿਆਕਤੀ ਵਾਸੀ ਬਹਿਬਲ ਮੰਝ ਮੌਤ ਡੀ ਐਮ ਸੀ ਲੁਧਿਆਣਾ ਵਿਖੇ ਹੋਈ ਹੈ । ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ, ਸਾਨੂੰ ਸਾਰਿਆਂ ਨੂੰ ਮਾਸਕ ਲਗਾਉਣਾ ਜਰੂਰੀ ਹੈ ।

LEAVE A REPLY

Please enter your comment!
Please enter your name here