‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਲਗਾਉਣ ਦੀ ਸ਼ੁਰੂਆਤ

ਪਠਾਨਕੋਟ (ਦ ਸਟੈਲਰ ਨਿਊਜ਼)। ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਵਿਜੈੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਾਲਾਨਾ ਕਾਰਗੁਜ਼ਾਰੀ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਪ੍ਰਾਜੈਕਟ ‘ਮਿਸ਼ਨ ਸ਼ਤ ਪ੍ਰਤੀਸ਼ਤ‘ ਦੀ ਸਫ਼ਲਤਾ ਲਈ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜਿਸ ਤਹਿਤ ਵਿਭਾਗ ਦੇ ਬਹੁਤ ਸਾਰੇ ਮਿਹਨਤੀ ਅਧਿਆਪਕਾਂ ਵੱਲੋਂ ਆਪੋ-ਆਪਣੇ ਵਿਸਆਂ ਦੀਆਂ ਵਾਧੂ ਜਮਾਤਾਂ ਲਗਾਉਣ ਦਾ ਸਿਲਸਿਲਾ ਆਰੰਭ ਕਰ ਦਿੱਤਾ ਗਿਆ ਹੈ।

Advertisements

ਜਿਲ੍ਹਾ ਸਿੱਖਿਆ ਅਫਸਰ (ਸੈ.) ਵਰਿੰਦਰ ਪਰਾਸਰ ਅਤੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਲਈ ਤਿਆਰ ਕਰਨ ਹਿੱਤ ਸਾਲਾਨਾ ਪ੍ਰੀਖਿਆਵਾਂ ਦੇ ਪੈਟਰਨ ‘ਤੇ ਦਸੰਬਰ ਪ੍ਰੀਖਿਆਵਾਂ ਕਰਵਾਉਣ ਦੇ ਨਾਲ ਨਾਲ ਸਤੰਬਰ, ਨਵੰਬਰ ਅਤੇ ਦਸੰਬਰ ਪ੍ਰੀਖਿਆਵਾਂ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਵਿਦਿਆਰਥੀਆਂ ਦੇ ਕਮਜ਼ੋਰ ਅਤੇ ਬਿਹਤਰ ਪੱਖਾਂ ਦੀ ਪਹਿਚਾਣ ਕਰਨ ਉਪਰੰਤ ਵਿਦਿਆਰਥੀਆਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਹਨਾਂ ਕਿਹਾ ਕਿ ਤਾਲਾਬੰਦੀ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋਏ ਸੰਭਾਵੀ ਨੁਕਸਾਨ ਦੀ ਪੂਰਤੀ ਲਈ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀਆਂ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਵਾਧੂ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਵਾਧੂ ਜਮਾਤਾਂ ਲਗਾ ਰਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਮੁੰਡੇ ਦੀ ਸਾਇੰਸ ਅਧਿਆਪਕ ਅਨਾਮਿਕਾ ਅਤੇ ਸਰਕਾਰੀ ਹਾਈ ਸਕੂਲ ਨੋਮਲਾ ਦੇ ਮੈਥ ਮਾਸਟਰ ਮਹਿੰਦਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਦੌਰਾਨ ਵੀ ਵਿਦਿਆਰਥੀਆਂ ਦੀਆਂ ਆਨਲਾਈਨ ਅਤੇ ਆਫਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾ ਕੇ ਵੀ ਇੱਕ ਦੂਜੇ ਦੀ ਮੱਦਦ ਲਈ ਤਿਆਰ ਕੀਤਾ ਜਾ ਰਿਹਾ ਹੈ। ਬਡੀ ਗਰੁੱਪ ਦੇ ਲੀਡਰ ਵਿਦਿਆਰਥੀ ਬਾਕੀ ਮੈਂਬਰ ਵਿਦਿਆਰਥੀਆਂ ਨੂੰ ਪੜਨ ਸਮੱਗਰੀ ਮੁਹੱਈਆ ਕਰਵਾਉਂਦੇ ਹਨ। ਉਹਨਾਂ ਨੂੰ ਪੜ੍ਹਨ ਲਈ ਪ੍ਰੇਰਿਤ ਕਰਦੇ ਹਨ।

LEAVE A REPLY

Please enter your comment!
Please enter your name here