ਜਿਲੇ ਵਿੱਚ 24 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7696, 2 ਮੌਤਾਂ

ਹੁਸ਼ਿਆਰੁਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1255 ਨਵੇ ਸੈਪਲ ਲੈਣ ਨਾਲ ਅਤੇ 1149 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 24 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7696 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 230700 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 222938 ਸੈਂਪਲ ਨੈਗਟਿਵ, ਜਦ ਕਿ 1661 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ 308 ਗਿਣਤੀ ਹੈ । ਐਕਟਿਵ ਕੇਸਾ ਦੀ ਗਿਣਤੀ 134 ਹੈ, ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 7254 ਹੋ ਗਈ ਹੈ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 24 ਪਾਜੇਟਿਵ ਕੇਸ ਨਵੇ ਹਨ ।

Advertisements

ਹੁਸ਼ਿਆਰਪੁਰ ਸ਼ਹਿਰ 5 ਕੇਸ ਸਬੰਧਿਤ ਹਨ ਜਦ ਕੇ ਬਾਕੀ ਪੀ ਐਚ ਸੀਜ ਦੇ 19 ਪਾਜਿਟਵ ਮਰੀਜ ਹਨ । ਦੋ ਮੌਤ ਕਰੋਨਾ ਦੀ ਬਿਮਾਰੀ ਨਾਲ ਹੋਈਆ ਹਨ (1) 65 ਸਾਲਾ ਔਰਤ ਵਾਸੀ ਮਾਊਟ ਐਵਨਿਉ ਫਗਵਾੜਾ ਰੋਜ ਹੁਸ਼ਿਆਰਪੁਰ ਪੀ. ਜੀ. ਆਈ. ਚੰਡੀਗੜ(2) 69 ਸਾਲਾ ਔਰਤ ਵਾਸੀ ਸ਼ੇਰਗੜ ਇਸ ਦੀ ਘਰ ਵਿੱਚ ਹੀ ਮੌਤ ਹੋ ਗਈ। ਸਿਵਲ ਸਰਜਨ ਨੇ ਲੋਕਾ ਨੂੰ ਅਪੀਲ ਕਰਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ, ਸਾਨੂੰ ਸਾਰਿਆ ਨੂੰ ਮਾਸਿਕ ਲਗਾਉਣਾ ਜਰੂਰੀ ਹੈ

LEAVE A REPLY

Please enter your comment!
Please enter your name here