ਪਠਾਨਕੋਟ: ਵਿਧਾਇਕ ਅਮਿਤ ਵਿੱਜ ਨੇ ਆਧੂਨਿਕ ਬਿਹਾਰ ਵਿਖੇ ਕੀਤੀ ਵਿਕਾਸ ਕਾਰਜਾਂ ਦੀ ਸ਼ੁਰੂਆਤ

ਪਠਾਨਕੋਟ(ਦ ਸਟੈਲਰ ਨਿਊਜ਼)। ਸ਼ਹਿਰ ਪਠਾਨਕੋਟ ਦੀ ਸੀਵਰੇਜ ਨੂੰ ਦਰੂਸਤ ਕਰਨ ਅਤੇ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਜਰੂਰਤ ਨੂੰ ਪੂਰਾ ਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ, ਇਹ ਸਾਰੇ ਪ੍ਰੋਜੈਕਟ ਪਿਛਲੇ 6-7 ਮਹੀਨਿਆਂ ਤੋਂ ਚਲ ਰਹੇ ਹਨ ਅਤੇ ਆਉਂਣ ਵਾਲੇ ਸਮੇਂ ਦੋਰਾਨ ਇਹ ਵਿਕਾਸ ਕਾਰਜ ਪੂਰੇ ਕਰਕੇ ਪਠਾਨਕੋਟ ਦੀ ਜਨਤਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਆਧੁਨਿਕ ਬਿਹਾਰ ਵਿਖੇ ਸੁਰੂ ਕੀਤੇ ਪ੍ਰੋਜੈਕਟ ਦਾ ਉਦਘਾਟਣ ਕਰਨ ਮਗਰੋਂ ਕੀਤਾ। ਜਿਕਰਯੋਗ ਹੈ ਕਿ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵੱਲੋਂ ਆਧੁਨਿਕ ਬਿਹਾਰ ਵਿਖੇ 3.5 ਕਰੋੜ ਰੁਪਏ ਦੀ ਲਾਗਤ ਨਾਲ ਸੁਰੂ ਕੀਤੇ ਜਾ ਰਹੇ ਪ੍ਰੋਜੈਕਟ , ਜਿਸ ਵਿੱਚ 1 ਓ.ਐਚ.ਐਸ.ਆਰ. ਟੈਂਕ, ਇੱਕ 500 ਮੀਟਰ ਡੂਘੇ ਲਗਾਏ ਜਾ ਰਹੇ ਟਿਊਵਬੈਲ ਦੇ ਕਾਰਜਾਂ ਦਾ ਸੁਭਅਰੰਭ ਕੀਤਾ ਗਿਆ। ਜਿਸ ਨੂੰ ਲੈ ਕੇ ਲੋਕਾਂ ਵਿੱਚ ਖੁਸੀ ਦੀ ਲਹਿਰ ਪਾਈ ਜਾ ਰਹੀ ਹੈ। ਜਿਕਰਯੋਗ ਹੈ ਕਿ ਇਸ ਪ੍ਰੋਜੈਕਟ ਦੇ ਸੁਰੂ ਹੋਣ ਨਾਲ ਆਧੁਨਿਕ ਬਿਹਾਰ ਅਤੇ ਆਸ ਪਾਸ ਦੇ ਖੇਤਰ ਦੇ ਲੋਕਾਂ ਦੀ ਸੀਵਰੇਜ ਦੀ ਸਮੱਸਿਆ ਹੱਲ ਹੋਵੇਗੀ ਅਤੇ ਸਾਫ ਪੀਣ ਵਾਲਾ ਪਾਣੀ ਮਿਲ ਸਕੇਗਾ, ਲੋਕਾਂ ਨੂੰ ਰਾਹਤ ਮਿਲੇਗੀ।

Advertisements

ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਪਠਾਨਕੋਟ ਸਿਟੀ ਦੀ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਕਾਫੀ ਲੰਮੇ ਸਮੇਂ ਤੋਂ ਬਣੀ ਹੋਈ ਸੀ ਅਤੇ ਲੋਕਾਂ ਨੂੰ ਆਏ ਦਿਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਠਾਨਕੋਟ ਨੂੰ ਸੀਵਰੇਜ ਅਤੇ ਵਾਟਰ ਸਪਲਾਈ ਲਈ ਕਰੀਬ 123 ਕਰੋੜ ਰੁਪਏ ਦਿੱਤੇ ਗਏ। ਜਿਸ ਵਿੱਚ ਕਰੀਬ 150 ਕਿਲੋਮੀਟਰ ਸੀਵਰੇਜ ਪਾਈਪ ਲਾਈਨ, ਕਰੀਬ 100 ਕਿਲੋਮੀਟਰ ਪਾਣੀ ਦੀ ਪਾਈਪ ਲਾਈਨ, 6 ਓ.ਐਚ.ਐਸ.ਆਰ. ਟੈਂਕ, 3 ਐਸ.ਟੀ.ਪੀ. ਅਤੇ 15 ਪਾਣੀ ਦੇ ਟਿਊਵਬੈਲ ਸਾਮਲ ਹਨ। ਜਿਨ੍ਹਾਂ ਦਾ ਕਾਰਜ ਪਿਛਲੇ ਕਰੀਬ 6-7 ਮਹੀਨਿਆਂ ਤੋਂ ਚਲ ਰਿਹਾ ਹੈ ਅਤੇ ਨਿਰਧਾਰਤ ਸਮੇਂ ਵਿੱਚ ਪੂਰਾ ਕਰਕੇ ਪਠਾਨਕੋਟ ਦੀ ਜਨਤਾ ਨੂੰ ਇਹ ਪ੍ਰੋਜੈਕਟ ਸਮਰਪਿਤ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸੀਵਰੇਜ ਨੂੰ ਦਰੂਸਤ ਢੰਗ ਨਾਲ ਲਾਡੋਚੱਕ ਵਿਖੇ ਲਗਾਏ ਗਏ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਇੱਥੇ ਸੀਵਰੇਜ ਦੇ ਪਾਣੀ ਨੂੰ ਟ੍ਰੀਟ ਕਰਕੇ ਖੇਤੀ ਲਈ ਪ੍ਰਯੋਗ ਵਿੱਚ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਦੋਰਾਨ ਤਿਆਰ ਕੀਤੀ ਖਾਦ ਵੀ ਖੇਤੀ ਕਰਨ ਲਈ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਬ੍ਰਹਮ ਮਹਿੰਦਰਾਂ ਲੋਕਲ ਬਾੱਡੀਜ ਮਨਿਸਟਰ, ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਅਤੇ ਹੋਰ ਤੱਤਕਾਲੀਨ ਮੰਤਰੀ ਸਾਹਿਬਾਨ ਅਤੇ ਵਿਭਾਗੀ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਦੇ ਉਪਰਾਲਿਆਂ ਸਦਕਾ ਪਠਾਨਕੋਟ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ। ਇਸ ਮੋਕੇ ਤੇ ਉਨ੍ਹਾਂ ਵੱਲੋਂ ਰੈਜੀਡੈਂਨਸ ਵੈਲਫੇਅਰ ਐਸੋਸੀਏਸ਼ਨ ਪਠਾਨਕੋਟ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਵੱਲੋਂ ਮਾਰਗ ਦਰਸ਼ਨ ਕਰਦੇ ਹੋਏ ਅੱਜ ਦੇ ਪ੍ਰੋਜੈਕਟ ਨੂੰ ਸੁਰੂ ਕਰਨ ਵਿੱਚ ਸਹਿਯੋਗ ਦਿੱਤਾ।

LEAVE A REPLY

Please enter your comment!
Please enter your name here