ਸਰਬਜੀਤ ਵਾਲੀਆ ਨੇ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਾ ਸੰਭਾਲਿਆ ਚਾਰਜ

ਪਠਾਨਕੋਟ (ਦ ਸਟੈਲਰ ਨਿਊਜ਼)। ਅੱਜ ਮਾਨਯੋਗ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਆਦੇਸ਼ਾਂ ਅਨੁਸਾਰ ਸ. ਸਰਬਜੀਤ ਸਿੰਘ ਵਾਲੀਆ ਡਿਪਟੀ ਡਾਇਰੈਕਟਰ ਵੱਲੋਂ ਬਤੋਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਦਾ ਚਾਰਜ ਸੰਭਾਲ ਲਿਆ ਗਿਆ। ਜਿਕਰਯੋਗ ਹੈ ਕਿ ਸ. ਸਰਬਜੀਤ ਸਿੰਘ ਵਾਲੀਆ ਇਸ ਤੋਂ ਪਹਿਲਾ ਮੁੱਖ ਦਫਤਰ ਚੰਗੀਗੜ ਵਿਖੇ ਬਤੋਰ ਡਿਪਟੀ ਡਾਇਰੈਕਟਰ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ।

Advertisements

ਅੱਜ ਸੋਮਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਸ. ਸਰਬਜੀਤ ਸਿੰਘ ਵਾਲੀਆਂ ਵੱਲੋਂ ਜਿਲਾ ਪਠਾਨਕੋਟ ਵਿੱਚ ਮਗਨਰੇਗਾ ਅਧੀਨ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਦਾ ਜਾਇਜਾ ਲੈਣ ਲਈ ਡੀ.ਡੀ.ਪੀ.ਓ. ਪਠਾਨਕੋਟ ਪਰਮਪਾਲ ਸਿੰਘ ਅਤੇ ਜਿਲ੍ਹਾ ਪਠਾਨਕੋਟ ਦੇ ਸਮੂਹ ਬੀ.ਡੀ.ਪੀ.ਓੁਜ ਨਾਲ ਇੱਕ ਵਿਸ਼ੇਸ ਮੀਟਿੰਗ ਕਰਕੇ ਵਿਕਾਸ ਕਾਰਜਾਂ ਦਾ ਰੀਵਿਓ ਕੀਤਾ। ਇਸ ਮੋਕੇ ਤੇ ਮਗਨਰੇਗਾ ਦਾ ਸਮੂਹ ਸਟਾਫ ਵੀ ਹਾਜ਼ਰ ਸੀ।

LEAVE A REPLY

Please enter your comment!
Please enter your name here