ਫਿਰੋਜ਼ਪੁਰ: 30 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਹੋਏ ਸ਼ਾਮਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਵਿੱਚ ਅਕਾਲੀ ਦਲ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਜਦੋਂ ਪਿੰਡ ਭੰਮਾ ਸਿੰਘ ਵਾਲਾ, ਸਾਬੂਆਣਾ, ਪੱਲਾ ਮੇਘਾ ਤੋਂ ਲਗਭਗ 30 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ 30 ਪਰਿਵਾਰਾਂ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਅਤੇ ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏਹਾਂ। ਸੀਨੀਅਰ ਕਾਂਗਰਸੀ ਆਗੂ ਬਿੱਟੂ ਸਾਂਘਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਭੰਮਾ ਸਿੰਘ ਵਾਲਾ ਤੋਂ ਤਾਰਾ ਸਿੰਘ, ਟਹਿਲ ਸਿੰਘ, ਜਰਨੈਲ ਸਿੰਘ, ਕਰਨੈਲ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ, ਬੋਹੜ, ਬਲਕਾਰ ਸਿੰਘ, ਪੰਜੂ ਸਿੰਘ, ਗੁਰਦਿਆਲ ਸਿੰਘ, ਦਲੇਰ ਸਿੰਘ, ਅਨੋਖ ਸਿੰਘ, ਬਖਸੀਸ ਸਿੰਘ, ਸਤਨਾਮ ਸਿੰਘ, ਨਿਸ਼ਾਨ ਸਿੰਘ, ਗੁਰਪਿੰਦਰ ਸਿੰਘ, ਸੋਨੂੰ ਸਿੰਘ, ਕੇਵਲ ਸਿੰਘ, ਜਗੀਰ ਸਿੰਘ, ਵਿਰਸਾ ਸਿੰਘ, ਅਜੀਤ ਸਿੰਘ, ਸਤਨਾਮ ਸਿੰਘ, ਬਲਵੀਰ ਸਿੰਘ ਤੇ ਪਿੰਡ ਸਾਬੂਆਣਾ ਤੋਂ ਬਾਜ ਸਿੰਘ, ਧਰਮਾ ਸਿੰਘ, ਰਤਨ ਸਿੰਘ, ਯਾਦਵਿੰਦਰ ਸਿੰਘ ਅਤੇ ਪਿੰਡ ਪੱਲਾ ਮੇਘਾ ਤੋਂ ਗੁਰਮੀਤ ਸਿੰਘ, ਬੋਹੜ ਸਿੰਘ, ਕਿੱਕਰ ਸਿੰਘ ਦੇ 30 ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨਾਂ ਪੱਖ ਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ।

Advertisements

ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਬਲੀ ਸਿੰਘ ਉਸਮਾਨ ਵਾਲਾ, ਰਿੰਕੂ ਗਰੋਵਰ, ਰਿਸ਼ੀ ਸਰਮਾ, ਪਿ੍ਰੰਸ, ਹਰਪਾਲ ਸਿੰਘ ਸਰਪੰਚ ਭੰਮਾ ਸਿੰਘ ਵਾਲਾ, ਕਿੱਕਰ ਸਿੰਘ ਸਰਪੰਚ ਪੱਲਾ ਮੇਘਾ, ਸ਼ਿੰਦਰ ਸਿੰਘ ਸਰਪੰਚ ਸਾਬੂਆਣਾ, ਸੁਰਜੀਤ ਸਿੰਘ ਸੇਠੀ ਅਤੇ ਭਗਵਾਨ ਸਿੰਘ ਭੁੱਲਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here