ਬੇ-ਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਕਰ ਸਕਦੇ ਹਨ ਆਨ-ਲਾਈਨ ਰਜ਼ਿਸਟਰੇਸ਼ਨ: ਟ੍ਰੇਨਿੰਗ ਅਫਸਰ

ਪਠਾਨਕੋਟ(ਦ ਸਟੈਲਰ ਨਿਊਜ਼)। ਬੇ-ਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਆਨ-ਲਾਈਨ ਰਜ਼ਿਸਟਰੇਸ਼ਨ ਕਰ ਸਕਦੇ ਹਨ, ਪੰਜਾਬ ਸਰਕਾਰ ਵਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਵਾਸਤੇ ਆਨ-ਲਾਈਨ ਪੋਰਟਲ ਤਿਆਰ ਕੀਤਾ ਗਿਆ ਹੈ। ਇਹ ਪ੍ਰਗਟਾਵਾ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਮੇਲ ਸਿੰਘ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਸਬੰਧੀ ਤੁਰੰਤ ਸਹੂਲਤਾਂ ਪ੍ਰਦਾਨ ਕਰਨ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਤਿਆਰ ਕੀਤਾ ਗਿਆ ਹੈ।ਇਸ ਪੋਰਟਲ ਰਾਹੀਂ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਨਾਮ ਘਰ ਬੈਠੇ ਹੀ ਬਤੌਰ ਜੋਬ ਸੀਕਰ ਰਜਿਸਟਰਡ ਕਰ ਸਕਦੇ ਹਨ।

Advertisements

ਜਿਥੇ ਇਸ ਪੋਰਟਲ ਤੇ ਪ੍ਰਾਰਥੀ ਆਪਣਾ ਨਾਮ ਰਜਿਸਟਰਡ ਕਰ ਸਕਦੇ ਹਨ ਉੱਥੇ ਹੀ ਉਹ ਵੱਖ-ਵੱਖ ਨਿਯੋਜਕਾਂ ਜਿਨ੍ਹਾਂ ਨੂੰ ਮੈਨ ਪਾਵਰ ਦੀ ਜਰੂਰਤ ਹੈ ਉਸ ਬਾਰੇ ਉਹਨਾਂ ਨਿਯੋਜਕਾਂ ਦੀਆ ਇਸ ਪੋਰਟਲ ਤੇ ਉਹਨਾਂ ਵਲੋਂ ਅਪ ਲੋਡ ਕੀਤੀਆਂ ਆਸਾਮੀਆਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀ ਲੋਨ ਸਕੀਮਾਂ ਸਬੰਧੀ ਰੋਜ਼ਗਾਰ ਬਿਊਰੋ ਵਿਖੇ ਸਪੰਰਕ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ਜਾਂ ਹੈਲਪ ਲਾਈਨ ਈ ਮੇਲ ਆਈ ਡੀ: dbeeptkhelpline0gmail.com ਰਾਹੀਂ ਸਪੰਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here