ਪਠਾਨਕੋਟ: ਜਿਲਾ ਪੱਧਰੀ ਦਸਤਾਰਬੰਦੀ ਮੁਕਾਬਲਿਆਂ ਵਿੱਚ ਵਿਦਿਆਰਥਣ ਹਰਨੀਤ ਕੌਰ ਨੇ ਪ੍ਰਾਪਤ ਕੀਤਾ ਦੂਜਾ ਸਥਾਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲਾ ਪੱਧਰੀ ਦਸਤਾਰਬੰਦੀ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ। ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲ•ਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ।

Advertisements

ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਹਰਨੀਤ ਕੋਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਵਰਿੰਦਰ ਪਰਾਸ਼ਰ ਨੇ ਵਿਦਿਆਰਥਣਾਂ ਦੇ ਮਾਤਾ ਪਿਤਾ, ਸਕੂਲ ਦੀ ਪਿ੍ਰੰਸੀਪਲ ਅਤੇ ਅਧਿਆਪਕਾ ਨੂੰ ਸ਼ੁਭ ਕਾਮਨਾਵਾਂ ਦਿੱਤੀਆ। ਪਿ੍ਰੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਈਡ ਅਧਿਆਪਕ ਪਰਸ਼ੋਤਮ ਲਾਲ ਵੀ ਵਧਾਈ ਦੇ ਪਾਤਰ ਹਨ। ਇਸ ਮੋਕੇ ਤੇ ਪਿ੍ਰੰਸੀਪਲ ਅਤੇ ਸਕੂਲ ਸਟਾਫ ਵੱਲੋ ਹਰਨੀਤ ਕੋਰ ਯਾਦਗਾਰ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੋਕੇ ਪਰਸ਼ੋਤਮ ਲਾਲ, ਬਿ੍ਰਜਰਾਜ, ਰੋਹਿਤ ਮਹਾਜਨ ਅਤੇ ਕੀਮਤੀ ਲਾਲ ਅਧਿਆਪਕ ਹਾਜ਼ਰ ਸਨ। ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲਾ ਪੱਧਰੀ ਦਸਤਾਰਬੰਦੀ ਮੁਕਾਬਲਿਆਂ ਵਿੱਚ ਸ਼ਹੀਦ ਮੱਖਣ ਸਿੰਘ ਸਕੂਲ ਦੀ ਵਿਦਿਆਰਥਣ ਹਰਨੀਤ ਕੋਰ ਨੇ ਜਿਲੇ ਚੋ ਪ੍ਰਾਪਤ ਕੀਤਾ ਦੂਜਾ ਸਥਾਨ।

LEAVE A REPLY

Please enter your comment!
Please enter your name here