ਫਿਰੋਜ਼ਪੁਰ: ਕਾਂਗਰਸੀ ਆਗੂ ਹਰਜਿੰਦਰ ਨੇ ਪਿੰਡ ਭੰਮਾ ਸਿੰਘ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਿਧਾਇਕ ਫਿਰੋਜ਼ਪੁਰ ਸਹਿਰੀ ਪਰਮਿੰਦਰ ਸਿੰਘ ਪਿੰਕੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਕਾਂਗਰਸੀ ਆਗੂ ਹਰਜਿੰਦਰ ਸਿੰਘ (ਬਿੱਟੂ ਸਾਂਘਾ) ਵੱਲੋਂ ਪਿੰਡ ਭੰਮਾ ਸਿੰਘ ਵਾਲਾ ਵਿਖੇ ਆਂਗਣਵਾੜੀ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਹਰਜਿੰਦਰ ਸਿੰਘ (ਬਿੱਟੂ ਸਾਂਘਾ) ਨੇ ਕਿਹਾ ਕਿ ਇਸ ਪਿੰਡ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਉਨਾਂ ਦੇ ਪਿੰਡ ਵਿੱਚ ਆਂਗਣਵਾੜੀ ਸੈਂਟਰ ਖੋਲ•ਿਆ ਜਾਵੇ ਕਿਉਂਕਿ ਆਂਗਣਵਾੜੀ ਵਰਕਰਾਂ ਨੂੰ ਛੋਟੇ ਬੱਚਿਆਂ ਨੂੰ ਪੜਾਉਣ ਵਿੱਚ ਮੁਸ਼ਕਲ ਆਉਂਦੀ ਸੀ।

Advertisements

ਉਨਾਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਦੇ ਬਨਣ ਨਾਲ ਛੋਟੇ ਬੱਚਿਆਂ ਦੇ ਵਧੀਆ ਭਵਿੱਖ ਦੀ ਸ਼ੁਰੂਆਤ ਹੋਵੇਗੀ ਕਿਉਂਕਿ ਇਸ ਸੈਂਟਰ ਵਿੱਚ ਬੱਚਿਆਂ ਦੇ ਬੈਠਣ ਦਾ ਪ੍ਰਬੰਧ ਹੋਵੇਗਾ। ਇਸ ਤੋਂ ਇਲਾਵਾ ਖਾਣ ਪੀਣ ਦਾ ਵੀ ਵਧੀਆ ਪ੍ਰਬੰਧ ਹੋਵੇਗਾ ਤੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਵਿੱਚ ਵੀ ਆਸਾਨੀ ਹੋਵੇਗੀ।ਇਸ ਮੌਕੇ ਸੁਖਵਿੰਦਰ ਸਿੰਘ ਅਟਾਰੀ ਚੇਅਰਮੈਨ ਮਾਰਕਿਟ ਕਮੇਟੀ, ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਸੰਜੇ ਗੁਪਤਾ, ਰਿੰਕੂ ਗਰੋਵਰ, ਸੁਰਜੀਤ ਸਿੰਘ ਸੇਠੀ, ਭਗਵਾਨ ਸਿੰਘ ਭੁੱਲਰ, ਸੰਜੇ ਗੁਪਤਾ, ਬਲੀ ਸਿੰਘ, ਰਿਸ਼ੀ ਸਰਮਾ, ਕਿੱਕਰ ਸਿੰਘ ਸਰਪੰਚ ਪੱਲਾ ਮੇਘਾ, ਕੁਲਦੀਪ ਕੌਰ ਸਰਪੰਚ, ਹਰਪਾਲ ਸਿੰਘ, ਸੁਖਵਿੰਦਰ ਸਿੰਘ, ਮੋੜਾ ਸਿੰਘ, ਸਿਗਾਰ ਸਿੰਘ, ਕੇਵਲ ਸਿੰਘ, ਜੋਗਿੰਦਰ ਸਿੰਘ, ਰਜਵੰਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਤੇ ਕਾਂਗਰਸੀ ਆਗੂ ਹਾਜ਼ਰ ਸਨ।

LEAVE A REPLY

Please enter your comment!
Please enter your name here