ਪਠਾਨਕੋਟ: ਡੀਬੀਈਈ ਵਿਖੇ ਲਗਾਇਆ ਗਿਆ ਰੋਜਗਾਰ ਮੇਲਾ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਮੁਹਿੰਮ ਤਹਿਤ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ , ਪਠਾਨਕੋਟ ਵਿਖੇ ਮਿਤੀ 30-12-2020 ਨੂੰ ਇੱਕ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ। ਇਸ ਪਲੇਸਮੈਂਟ ਕੈਂਪ ਵਿਚ ਅਜਾਇਲ ਹਰਬਲ ਕੰਪਨੀ ਦੁਆਰਾ ਇੰਟਰਵਿਊ ਲਈ ਗਈ । ਇਸ ਕੰਪਨੀ ਵਲੋਂ ਕੇਵਲ ਲੜਕੀਆਂ ਦੀ ਇੰਟਰਵਿਓ ਲਈ ਗਈ । ਇਸ ਰੋਜਗਾਰ ਮੇਲੇ ਵਿਚ ਕੁਲ 30 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ। ਜਿਸ ਵਿਚੋਂ 27 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਸ ਰੋਜਗਾਰ ਮੇਲੇ ਵਿਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਘਰ-ਘਰ ਰੋਜ਼ਾਗਰ ਪੋਰਟਲ www.pgrkam.com ਤੇ ਰਜਿਸਟ੍ਰੇਸ਼ਨ ਕੀਤੀ ਗਈ।

Advertisements

ਕੰਪਨੀ ਦੁਆਰਾ ਆਏ ਹੋਏ ਨੁਮਾਇੰਦਿਆਂ ਵੱਲੋਂ ਚੋਣ ਕੀਤੀਆਂ ਗਈਆਂ ਪ੍ਰਾਰਥੀਆਂ ਨੂੰ ਮੋਕੇ ਤੇ ਆਫਰ ਲੈਟਰ ਦਿੱਤੇ ਗਏ । ਇਸ ਮੋਕੇ ਤੇ ਜਿਲਾ ਰੋਜਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਭੱਵਿੱਖ ਵਿਚ ਵੀ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕਰ ਕੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੇਈਆ ਕਰਵਾਉਣ ਦੇ ਵੱਧ ਤੋਂ ਵੱਧ ਮੋਕੇ ਪ੍ਰਦਾਨ ਕੀਤੇ ਜਾਣਗੇ।ਉਹਨਾਂ ਨੇ ਆਈਆਂ ਹੋਈਆਂ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਅਤੇ ਗੈਰੀ ਸਰਕਾਰੀ ਨੋਕਰੀਆਂ ਦੀ ਜਾਣਕਾਰੀ ਲੈਣ ਲਈ www.pgrkam.com ਤੇ ਰਜਿਸਟਰ ਹੋਣਾ ਚਾਹੀਦਾ ਹੈ ।ਇਸ ਲਈ ਆਪਣੇ ਭੈਣ ਭਰਾ ਰਿਸ਼ਤੇਦਾਰਾਂ ਚੋ ਜੋ ਵੀ ਪੜ•ੇ ਲਿਖੇ ਬੇਰੋਜਗਾਰ ਪ੍ਰਾਰਥੀ ਹਨ ਉਹਨਾਂ ਨੂੰ ਵੀ ਇਸ ਘਰ-ਘਰ ਰੋਜ਼ਾਗਰ ਪੋਰਟਲ ਤੇ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 7657825214 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here