ਫਿਰੋਜ਼ਪੁਰ: ਬੱਚਿਆਂ ਦੀ ਸੰਭਾਲ ਲਈ ਬਣੀਆਂ ਗੈਰ ਸਰਕਾਰੀ ਸੰਸਥਾਵਾ ਦਾ ਰਜਿਸਰਡ ਕਰਵਾਉਣਾ ਜ਼ਰੂਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਪੱਤਰ ਦੇ ਹਵਾਲੇ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਅੰਦਰ ਕੋਈ ਵੀ ਅਜਿਹੀ ਸੰਸਥਾ ਜ਼ੋ ਬੱਚਿਆਂ ਨਾਲ ਸੰਬੰਧਿਤ ਹੈ, ਉਸਦਾ ਜੁਵੇਨਾਇਲ ਜ਼ਸਟਿਸ (ਕੇਅਰ ਐਂਡ ਪ੍ਰੋਟੇਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਰਜਿਸਟਰਡ ਹੋਣ ਜਰੂਰੀ ਹੈ।

Advertisements

ਰਾਜ ਸਰਕਾਰ ਜਾਂ ਗੈਰ ਸਰਕਾਰੀ ਸੰਸਥਾਵਾ ਵੱਲੋਂ ਚਲਾਈ ਜਾਂਦੀ ਸੰਸਥਾ ਜ਼ੋ ਮੁਕੰਮਲ ਤੌਰ ਤੇ ਜਾਂ ਆਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫਤ ਰਿਹਾਇਸ਼ ਖਾਣਾ, ਪੜ੍ਹਾਈ ਅਤੇ ਮੈਡੀਕਲ ਸਹੂਲਤ ਮੁਹੱਈਆ ਕਰਵਾ ਰਹੀ ਹੈ।ਉਸ ਸੰਸਥਾ ਦਾ ਜੁਵੇਨਾਇਲ ਜ਼ਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਜਰੂਰੀ ਹੈ। ਇਸ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ,ਫਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਜੇਕਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੋਈ ਗੈਰ ਸਰਕਾਰੀ ਸੰਸਥਾ ਉਪਰੋਕਤ ਕਾਰਜ ਕਰ ਰਹੀ ਹੈ ਪ੍ਰੰਤੂ ਅਜੇ ਤੱਕ ਜੁਵੇਨਾਇਲ ਜ਼ਸਟਿਸ (ਕੇਅਰ ਐਂਡ ਪ੍ਰੋਟੇਕਸ਼ਨ ਆਫ ਚਿਲਡਰਨ) 2015 ਦੀ ਧਾਰਾ 41 (1) ਤਹਿਤ ਰਜਿਸਟਰਡ ਨਹੀਂ ਹੋਈ ਹੈ ਤਾਂ ਅਜਿਹੀਆਂ ਸੰਸਥਾਵਾ ਦੇ ਪ੍ਰਬੰਧਕ ਜਲਦ ਤੋਂ ਜਲਦ ਆਪਣੀ ਸੰਸਥਾ ਨੂੰ ਰਜਿਸਟਰਡ ਕਰਵਾ ਲੈਣ।ਰਜਿਸਟਰਡ ਕਰਵਾਉਣ ਲਈ ਜੇ.ਜੇ ਮਾਡਲ ਰੂਲ ਦੇ ਫਾਰਮ ਨੰ. 27 ਅਨੁਸਾਰ ਖਬਰ ਲੱਗਣ ਤੋਂ ਅਗਲੇ ਦੋ ਦਿਨਾਂ ਵਿੱਚ ਰਜਿਸਟਰੇਸ਼ਨ ਲਈ ਜਰੂਰੀ ਦਸਤਾਵੇਜ਼ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕ ਬਲਾਕ- ਆਈ ਕਮਰਾਂ ਨੰਬਰ 202 ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ, ਫਿਰੋਜ਼ਪੁਰ (ਮੋਬਾਇਲ ਨੰ. 98770-07467) ਵਿਖੇ ਜਮ੍ਹਾ ਕਰਵਾ ਸਕਦੇ ਹਨ।

ਅਜਿਹੀ ਗੈਰ ਸਰਕਾਰੀ ਸੰਸਥਾ ਜ਼ੋ ਬੱਚਿਆਂ ਦੇ ਰੱਖ-ਰਖਾਵ ਦਾ ਕੰਮ ਕਰ ਰਹੀ ਹੈ ਪ੍ਰੰਤੂ ਜੁਵੇਨਾਇਲ ਜ਼ਸਟਿਸ ਐਕਟ ਤਹਿਤ ਰਜਿਸਟਰਡ ਨਹੀਂ ਹੈ, ਉਸ ਵਿਰੁੱਧ ਜੁਵੇਨਾਇਲ ਜ਼ਸਟਿਸ (ਕੇਅਰ ਐਂਡ ਪ੍ਰੋਟੇਕਸ਼ਨ ਆਫ ਚਿਲਡਰਨ) 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here