ਜਿਲੇ ਵਿੱਚ ਆਏ 11 ਨਵੇਂ ਪਾਜੇਟਿਵ ਕੇਸ, 1 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1394 ਨਵੇਂ ਸੈਂਪਲ ਲੈਣ ਨਾਲ ਅਤੇ 1414 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , 11 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7730 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 234419 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 226138 ਸੈਂਪਲ ਨੈਗਟਿਵ ਜਦਕਿ 2158 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 311 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 103 , ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7316 ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 11 ਪਾਜੇਟਿਵ ਕੇਸ ਆਏ ਹਨ , ਸ਼ਹਿਰ ਹੁਸ਼ਿਆਰਪੁਰ 2 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 9 ਪਾਜੇਟਵ ਮਰੀਜ ਹਨ । ਇਹ ਔਰਤ ਕੋਰਨਾ ਪਜੇਟਿਵ ਸੀ (1) 88 ਸਾਲਾ ਔਰਤ ਵਾਸੀ ਚਿਡਿਆਲ ਦੀ ਮੌਤ ਹੋਈ ਸਿਵਲ ਹਸਪਤਾਲ ਹੁਸ਼ਿਆਰਪੁਰ । ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here