ਜਿਲੇ ਵਿੱਚ 18 ਨਵੇਂ ਪਾਜੇਟਿਵ ਕੇਸ ਆਉਣ ਨਾਲ ਗਿਣਤੀ ਹੋਈ 7748

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1740 ਨਵੇਂ ਸੈਂਪਲ ਲੈਣ ਨਾਲ ਅਤੇ 1033 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , 18 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7748 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 236159 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 227156 ਸੈਂਪਲ ਨੈਗਟਿਵ ਜਦਕਿ 2865 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 311 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 105 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7332 ਹਨ ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 18 ਪਾਜੇਟਿਵ ਕੇਸ ਆਏ ਹਨ , ਸ਼ਹਿਰ ਹੁਸ਼ਿਆਰਪੁਰ 5 ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 13 ਪਾਜੇਟਵ ਮਰੀਜ ਹਨ । ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here