ਰਾਣਾ ਸੋਢੀ ਨੇ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲ ਮੁਕੰਦ ਸ਼ਰਮਾ ਦੇ ਦਿਹਾਂਤ ਤੋਂ ਬਾਅਦ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਗੁਰੂਹਰਸਹਾਏ/ਫ਼ਿਰੋਜ਼ਪੁਰ(ਦ ਸਟੈਲਰ ਨਿਊਜ਼)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜ ਵਾਰ ਕਾਂਗਰਸ ਦੇ ਵਿਧਾਇਕ ਰਹੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਨੇਤਾ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਸਨੀਵਾਰ ਨੂੰ ਪੀਜੀਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ, ਜਿਨ੍ਹਾਂ ਦਾ 4 ਜਨਵਰੀ 2021 ਨੂੰ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਸ਼ਮਸਾਨਘਾਟ ਵਿੱਚ ਸੰਸਕਾਰ ਕੀਤਾ ਜਾਵੇਗਾ । ਇਹ ਮੰਦਭਾਗੀ ਖਬਰ ਸੁਣਦਿਆਂ ਖੁਦ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਪੰਡਿਤ ਬਾਲ ਮੁਕੰਦ ਸ਼ਰਮਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।

Advertisements

ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਉਨ੍ਹਾਂ ਦੇ ਬੇਟੇ ਰਾਜਿੰਦਰ ਸ਼ਰਮਾ ਅਤੇ ਐਡਵੋਕੇਟ ਗੁਲਸ਼ਨ ਸਰਮਾ, ਵਿਨੋਦ ਸਰਮਾ ਸਮੇਤ ਸਮੂਹ ਪਰਿਵਾਰ ਤੇ ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਆਪਣਾ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ।ਉਨ੍ਹਾਂ ਦੇ ਬੇਟੇ ਐਡਵੋਕੇਟ ਗੁਲਸ਼ਨ ਸਰਮਾ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੱਸਿਆ ਕਿ 2 ਜਨਵਰੀ ਸਨੀਵਾਰ ਉਨ੍ਹਾਂ ਦੇ ਪਿਤਾ ਦਾ ਜਨਮ ਦਿਨ ਸੀ ਤੇ ਉਹ ਕਰੀਬ 90 ਸਾਲ ਦੀ ਉਮਰ ਦੇ ਸਨ।

LEAVE A REPLY

Please enter your comment!
Please enter your name here