ਸਿੱਖਿਆ ਸਕੱਤਰ ਸਕੂਲ ਮੁਖੀਆਂ ਨਾਲ 5 ਜਨਵਰੀ ਨੂੰ ਕਰਨਗੇ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਾਜ ਦੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨਾਲ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਭਲਕੇ 5 ਜਨਵਰੀ ਨੂੰ ਸਵੇਰੇ 11 ਵਜੇ ਐੱਜੂਸੈਟ ਰਾਹੀਂ ਮੀਟਿੰਗ ਕਰਨਗੇ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਸੈ.) ਹਰਜੀਤ ਸਿੰਘ ਨੇ ਦੱਸਿਆ ਕਿ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਇਸ ਸਬੰਧੀ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

Advertisements

ਸਕੂਲਾਂ ਨੂੰ ਆਰ.ਓ.ਟੀ. ਚਾਲੂ ਹਾਲਤ ਵਿੱਚ ਹੋਣ ਅਤੇ ਟੈਲੀਕਾਸਟ ਸਬੰਧੀ ਪੁਖਤਾ ਪ੍ਰਬੰਧਾਂ ਲਈ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜਿਹੜੇ ਸਕੂਲਾਂ ਵਿੱਚ ਇਹ ਸਹੂਲਤ ਉਪਲੱਬਧ ਨਹੀਂ ਹੈ ਉਹ ਨਾਲ ਨੇੜੇ ਦੇ ਐਜੂਸੈਟ ਸੁਵਿਧਾ ਵਾਲੇ ਸਕੂਲ ਵਿੱਚ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਣਗੇ। ਦੱਸਣਯੋਗ ਹੈ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਇਸ ਦੀ ਮਾਨੀਟਰਿੰਗ ਅਤੇ ਹਾਜ਼ਰੀ ਰਿਪੋਰਟ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।

LEAVE A REPLY

Please enter your comment!
Please enter your name here