ਸਰਕਾਰੀ ਸਨਮਾਨਾ ਨਾਲ ਹੋਇਆ ਸਾਬਕਾ ਕੈਬਨਿਟ ਮੰਤਰੀ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਅੰਤਿਮ ਸੰਸਕਾਰ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜ ਵਾਰ ਕਾਂਗਰਸ ਦੇ ਵਿਧਾਇਕ ਰਹੇ ਆਲ ਇੰਡੀਆ ਕਾਂਗਰਸ ਦੇ ਸੀਨੀਅਰ ਨੇਤਾ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਸੋਮਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਤੋਂ ਪਹਿਲਾਂ ਵਿਧਾਇਕ ਜਲਾਲਾਬਾਦ ਰਮਿੰਦਰ ਆਵਲਾ, ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਐਸਪੀ ਸ੍ਰ: ਭੁਪਿੰਦਰ ਸਿੰਘ, ਐਸਡੀਐਮ ਅਮਿੱਤ ਗੁਪਤਾ, ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਹੀਰਾ ਸੋਢੀ, ਜ਼ਿਲ੍ਹਾ ਪ੍ਰਧਾਨ ਕਾਂਗਰਸ ਗੁਰਚਰਨ ਸਿੰਘ ਨਾਹਰ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

Advertisements

ਗੋਰਤਲਬ ਹੈ ਕਿ ਨੇਤਾ ਪੰਡਿਤ ਬਾਲ ਮੁਕੰਦ ਸ਼ਰਮਾ ਦਾ ਪੀਜੀਆਈ ਚੰਡੀਗੜ੍ਹ ਵਿੱਖੇ 2 ਜਨਵਰੀ ਨੂੰ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ 4 ਜਨਵਰੀ 2021 ਨੂੰ ਫਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਸ਼ਮਸਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਦੀ ਟੁੱਕੜੀ ਨੇ ਪ੍ਰੋਟੋਕਾਲ ਅਨੁਸਾਰ ਸ਼ਰਧਾਂਜਲੀ ਵੀ ਭੇਟ ਕੀਤੀ।  ਸੰਸਕਾਰ ਦੌਰਾਨ ਮੌਜੂਦ ਰਾਜਨਿਤੀਕ ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਉਨ੍ਹਾਂ ਦੇ ਬੇਟੇ ਰਾਜਿੰਦਰ ਸ਼ਰਮਾ ਅਤੇ ਐਡਵੋਕੇਟ ਗੁਲਸ਼ਨ ਸਰਮਾ, ਵਿਨੋਦ ਸ਼ਰਮਾ ਸਮੇਤ ਸਮੂਹ ਪਰਿਵਾਰ ਤੇ ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਆਪਣਾ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਵੀ ਕੀਤੀ। ਉਨ੍ਹਾਂ ਦੇ ਬੇਟੇ ਐਡਵੋਕੇਟ ਗੁਲਸ਼ਨ ਸਰਮਾ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੱਸਿਆ ਕਿ 2 ਜਨਵਰੀ ਸਨੀਵਾਰ ਉਨ੍ਹਾਂ ਦੇ ਪਿਤਾ ਦਾ ਜਨਮ ਦਿਨ ਸੀ ਤੇ ਉਹ ਕਰੀਬ 90 ਸਾਲ ਦੀ ਉਮਰ ਦੇ ਸਨ। ਇਸ ਮੌਕੇ ਕਾਂਗਰੀ ਆਗੂ ਹਰਿੰਦਰ ਖੋਸਾ, ਸੁਖਵਿੰਦਰ ਅਟਾਰੀ, ਬਲਵੀਰ ਬਾਠ, ਰਿਸ਼ੀ ਸਰ਼ਮਾ ਆਦਿ ਵੀ ਮੌਜੂਦ ਰਹੇ।

LEAVE A REPLY

Please enter your comment!
Please enter your name here