ਜਿਲੇ ਵਿੱਚ 19 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 7795, 1 ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1939 ਨਵੇ ਸੈਂਪਲ ਲੈਣ ਨਾਲ ਅਤੇ 2986 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ, 19 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7795 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 243850 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 233387 ਸੈਪਲ ਨੈਗਟਿਵ, ਜਦ ਕਿ 4269 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 179 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 316 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 86, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7393 ਹਨ ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 19 ਮਰੀਜ ਪਜੇਟਿਵ ਪਾਏ ਗਏ ਹਨ, ਸ਼ਹਿਰ ਹੁਸ਼ਿਆਰਪੁਰ ਵਿੱਚ 7 ਪਾਜੇਟਿਵ ਮਰੀਜ ਸਬੰਧਿਤ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 12 ਪਾਜੇਟਵ ਮਰੀਜ ਹਨ। ਜਿਲੇ ਵਿੱਚ ਕੋਰੋਨਾ ਪਾਜੇਟਿਵ ਇਕ ਮੌਤ ਹੋਈ ਹੈ (1) 67 ਸਾਲਾ ਔਰਤ ਵਾਸੀ ਬੀਰਬਲ ਨਗਰ ਹੁਸ਼ਿਆਰਪੁਰ ਦੀ ਮੌਤ ਹੋਈ ਨਿਜੀ ਹਸਪਤਾਲ ਜਲੰਧਰ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here