ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫੀ ਵਿਰੁੱਧ ਸਾਂਝਾ ਫਰੰਟ ਨੇ ਕੀਤਾ ਅਰਥੀ ਫੂਕ ਮੁਜ਼ਾਹਰਿਆਂ ਦਾ ਐਲਾਨ

ਤਲਵਾੜਾ (ਦ ਸਟੈਲਰ ਨਿਊਜ਼),ਰਿਪੋਰਟ: ਪ੍ਰਵੀਨ ਸੋਹਲ। ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਤੋਂ ਖਫ਼ਾ ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ 6 ਤੋਂ 8 ਜਨਵਰੀ ਤੱਕ ਸੂਬਾ ਹਕੂਮਤ ਦੀਆਂ ਥਾਂ-ਥਾਂ ਅਰਥੀਆਂ ਫੂਕਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਾਂਝੇ ਫਰੰਟ ਦੇ ਸੂਬਾਈ ਕਨਵੀਨਰਾਂ ਸਾਥੀ ਸਤੀਸ਼ ਰਾਣਾ, ਸੁਖਚੈਨ ਸਿੰਘ ਖ਼ਹਿਰਾ, ਸੱਜਣ ਸਿੰਘ, ਮੇਘ ਰਾਜ ਸਿੱਧੂ, ਕਰਮ ਸਿੰਘ ਧਨੋਆ, ਠਾਕਰ ਸਿੰਘ, ਅਵਿਨਾਸ਼ ਚੰਦਰ ਸ਼ਰਮਾ, ਪ੍ਰੇਮ ਸਾਗਰ ਤੇ ਬਖਸ਼ੀਸ਼ ਸਿੰਘ ਦੀ ਹੋਈ ਮੀਟਿੰਗ ‘ਚ ਲੰਮੀ ਵਿਚਾਰ ਚਰਚਾ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਥੀ ਸਤੀਸ਼ ਰਾਣਾ ਨੇ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਨੇ ਸਾਂਝੇ ਫਰੰਟ ਦੇ ਵਫ਼ਦ ਨਾਲ ਹੋਈਆਂ ਮੀਟਿੰਗਾਂ ‘ਚ ਰਾਜ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਨਖ਼ਾਹ ਕਮਿਸ਼ਨ ਦੀ ਰਿਪੋਰਟ 31 ਦਸੰਬਰ ਤੱਕ ਦੇਣ, ਜੀਐਸਟੀ ਦਾ ਬਕਾਇਆ ਕੇਂਦਰ ਤੋਂ ਆਉਣ ਉਪਰੰਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜ਼ਾਰੀ ਅਤੇ ਰਹਿੰਦੇ ਬਕਾਏ ਦਾ ਭੁਗਤਾਨ ਕਰਨ ਦਾ ਭਰੋਸਾ ਦਿੱਤਾ ਸੀ।

Advertisements

ਪਰੰਤੂ ਵਿੱਤ ਮੰਤਰੀ ਪੰਜਾਬ ਆਪਣੇ ਕਿਸੇ ਵੀ ਵਾਅਦੇ ’ਤੇ ਪੂਰਾ ਨਹੀਂ ਉਤਰਿਆ ਨਾ ਹੀ ਪੰਜਾਬ ਸਰਕਾਰ ਆਪਣੇ ਚੋਣ ਵਾਅਦੇ ਤਹਿਤ ਅਜੇ ਤੱਕ ਕਿਸੇ ਕੱਚੇ ਮੁਲਾਜ਼ਮਾਂ ਨੂੰ ਪੱਕਾ, ਮਾਣ ਭੱਤੇ/ਇਨਸੇਂਟਿਵ ਮੁਲਾਜ਼ਮਾਂ ਨੂੰ ਕੋਈ ਰਾਹਤ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਵੱਲ ਕੋਈ ਕਦਮ ਪੁੱਟ ਸਕੀ ਹੈ। ਉਲਟਾ ਨਵÄ ਭਰਤੀ ਕੇਂਦਰੀ ਤਨਖ਼ਾਹ ਸਕੇਲਾਂ ’ਤੇ ਕਰਨ ਦੇ ਰਾਹ ਤੁਰ ਪਈ ਹੈ। ਪੁਨਰਗਠਨ ਕਰਨ ਦੇ ਨਾਂ ਹੇਠਾਂ ਵੱਖ-ਵੱਖ ਵਿਭਾਗਾਂ ਅੰਦਰ ਹਜ਼ਾਰਾਂ ਅਸਾਮੀਆਂ ਖਤਮ ਕਰਕੇ ਅਦਾਰਿਆਂ ਦਾ ਉਜਾੜਾ ਕਰ ਬੇਰੁਜ਼ਗਾਰਾਂ ਲਈ ਰੁਜ਼ਗਾਰ ਦੇ ਮੌਕੇ ਖ਼ਤਮ ਕਰ ਰਹੀ ਹੈ। ਡਿਵੈਲਪਮੈਂਟ ਦੇ ਨਾਂ ’ਤੇ ਮੁਲਾਜ਼ਮਾਂ ਤੋਂ ਉਗਰਾਹਿਅ ਜਾ ਰਿਹਾ ‘ਜ਼ਜ਼ੀਆ’ ਟੈਕਸ ਵਾਪਸ ਨਹੀਂ ਲੈ ਰਹੀ ਹੈ। ਜਿਸ ਦੇ ਵਿਰੋਧ ‘ਚ 6 ਤੋਂ 8 ਜਨਵਰੀ ਨੂੰ ਰਾਜ ਸਰਕਾਰ ਦੀਆਂ ਥਾਂ-ਥਾਂ ਅਰਥੀਆਂ ਅਤੇ ਤਨਖ਼ਾਹ ਕਮਿਸ਼ਨ ਦੀ ਮਿਆਦ ਵਿਚ ਕੀਤੇ ਵਾਧੇ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

LEAVE A REPLY

Please enter your comment!
Please enter your name here