ਕੁੱਲ ਹਿੰਦ ਕਿਸਾਨ ਸਭਾ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ

ਤਲਵਾੜਾ(ਦ ਸਟੈਲਰ ਨਿਊਜ਼),ਰਿਪੋਰਟ: ਪ੍ਰਵੀਨ ਸੋਹਲ। ਵਿਵਾਦਤ ਖ਼ੇਤੀ ਕਾਨੂੂੰਨ ਰੱਦ ਕਰਵਾਉਣ ਲਈ ਪਿਛਲੇ ਇੱਕ ਮਹੀਨੇ ਤੋਂ ਵਧ ਸਮੇਂ ਤੋਂ ਦਿੱਲੀ ਘੇਰੀ ਬੈਠੇ ਕਿਸਾਨਾਂ ਦੇ ਹੱਕ ‘ਚ ਕੁੱਲ ਹਿੰਦ ਕਿਸਾਨ ਸਭਾ ਵੱਲੋਂ ਪਿੰਡ ਪੱਲੀ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ।

Advertisements

ਰੋਸ ਪ੍ਰਦਰਸ਼ਨ ਦੀ ਅਗਵਾਈ ਸਾਥੀ ਮਦਨ ਲਾਲ ਤੇ ਮਲਕੀਤ ਸਿੰਘ ਨੇ ਕੀਤੀ। ਸਭਾ ਦੇ ਸੂਬਾ ਜੁਆਇੰਟ ਸਕੱਤਰ ਸਾਥੀ ਆਸ਼ਾਨੰਦ ਵੀ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਸਾਥੀ ਸੁਰਜੀਤ ਸਿੰਘ ਬਾੜੀ, ਸਾਥੀ ਬਲਵੀਰ ਸਿੰਘ ਤੇ ਗੁਰਮੇਲ ਸਿੰਘ ਨੇ ਮੋਦੀ ਸਰਕਾਰ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅੜੀਅਲ ਰੱਵਇਆ ਛੱਡ ਤਿੰਨੋਂ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020 ਤੇ ਪ੍ਰਦੂਸ਼ਨ ਆਰਡੀਨੇਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

LEAVE A REPLY

Please enter your comment!
Please enter your name here