ਬੁੱਧਵਾਰ ਤੋਂ ਮੁੜ ਸ਼ੁਰੂ ਹੋਵੇਗੀ ਸਾਂਝੀ ਰਸੋਈ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼) ।  ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਅੰਦਰ ਮਈ 2017 ਤੋਂ ਚੱਲ ਰਹੀ ਸਾਂਝੀ ਰਸੋਈ ਬੁੱਧਵਾਰ ਤੋਂ ਮੁੜ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਲੋਕ ਭਲਕੇ ਤੋਂ ਜਨਮ ਦਿਨ, ਵਰ੍ਹੇਗੰਢ ਆਦਿ ਪ੍ਰੋਗਰਾਮਾਂ ਲਈ ਬੁਕਿੰਗ ਕਰਵਾ ਸਕਦੇ ਹਨ।

Advertisements

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਲੋਕਾਂ ਵਲੋਂ ਸਾਂਝੀ ਰਸੋਈ ਨੂੰ ਦਿੱਤੇ ਭਰਵੇਂ ਹੁੰਗਾਰੇ ਦੀ ਗੱਲ ਕਰਦਿਆਂ ਕਿਹਾ ਕਿ ਮਈ 2017 ਤੋਂ ਸ਼ੁਰੂ ਕੀਤੇ ਗਏ ਇਸ ਉਪਰਾਲੇ ਤਹਿਤ ਕੁੱਲ 3.40 ਲੱਖ ਲਾਭਪਾਤਰੀ ਫਾਇਦਾ ਲੈ ਚੁੱਕੇ ਹਨ। ਸਾਂਝੀ ਰਸੋਈ ਵਿੱਚ ਸ਼ੁਰੂ ਕੀਤੇ ਨਿਵੇਕਲੇ ਉਪਰਾਲੇ ‘ਬੁੱਕ-ਏ-ਡੇਅ’ ਤਹਿਤ ਕੁੱਲ 415 ਪ੍ਰੋਗਰਾਮਾਂ ਲਈ ਬੁਕਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਉਪਰਾਲੇ ਤਹਿਤ ਜ਼ਿਲ੍ਹਾ ਵਾਸੀਆਂ ਵਲੋਂ ਪਹਿਲਾਂ ਹੀ 50 ਲੱਖ ਰੁਪਏ ਦੇ ਕਰੀਬ ਮਾਇਕ ਮਦਦ ਕੀਤੀ ਜਾ ਚੁੱਕੀ ਹੈ ਜਿਸ ਨਾਲ ਲਾਭਪਾਤਰੀਆਂ ਨੂੰ ਦੁਪਹਿਰ ਦਾ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮਾਰਚ 2020 ਵਿੱਚ ਬੰਦ ਕਰ ਦਿੱਤੀ ਗਈ ਸੀ ਜਿਸ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਂਝੀ ਰਸੋਈ ਵਿੱਚ ਆਉਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਹਦਾਇਤਾਂ ਦੀ ਪੂਰਨ ਤੌਰ ’ਤੇ ਪਾਲਣਾ ਨੂੰ ਯਕੀਨੀ ਬਨਾਉਣ।

LEAVE A REPLY

Please enter your comment!
Please enter your name here