ਆਰ.ਕੇ ਕੌਸ਼ਿਕ ਨੇ ਸੰਭਾਲਿਆ ਕਮਿਸ਼ਨਰ ਫਿਰੋਜ਼ਪੁਰ ਡਵੀਜਨ ਦਾ ਵਾਧੂ ਚਾਰਜ ਦਾ ਅਹੁੱਦਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਡਵੀਜਨ ਦੇ ਕਮਿਸ਼ਨਰ ਵੱਲੋਂ ਛੁੱਟੀ ਜਾਣ ਉਪਰੰਤ ਕਮਿਸ਼ਨਰ ਫਰੀਦਕੋਟ ਡਵੀਜਨ ਆਰ.ਕੇ ਕੌਸ਼ਿਕ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਡਵੀਜਨ ਦਾ ਵਾਧੂ ਚਾਰਜ ਦਾ ਅਹੁੱਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇੱਥੇ ਫਿਰੋਜ਼ਪੁਰ ਪਹੁੰਚਣ ਮੌਕੇ ਪਹਿਲਾਂ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ ਅਤੇ ਐਸਡੀਐਮ ਅਮਿੱਤ ਗੁਪਤਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisements

ਇਸ ਦੌਰਾਨ ਉਨ੍ਹਾਂ ਕਮਿਸ਼ਨਰ ਦਫਤਰ ਵਿਖੇ ਪਹੁੰਚ ਕੇ ਦਫਤਰ ਵਿਖੇ ਨਵੇਂ ਸਾਲ ਮੌਕੇ ਕਰਵਾਏ ਜਾ ਰਹੇ ਪਾਠ ਵਿਚ ਵੀ ਆਪਣੀ ਹਾਜ਼ਰੀ ਲਵਾਈ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਮੱਥਾ ਟੇਕ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਕੰਮ ਕਰਨ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਦਫਤਰ ਦੇ ਸਟਾਫ ਨਾਲ ਵੀ ਇੰਟਰੋਡਕਟਰੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। 

LEAVE A REPLY

Please enter your comment!
Please enter your name here