ਜਿਲੇ ਵਿੱਚ 16 ਨਵੇਂ ਪਾਜੇਟਿਵ ਕੇਸ ਆਉਣ ਨਾਲ ਕੁੱਲ ਗਿਣਤੀ ਹੋਈ 7811

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2396 ਨਵੇਂ ਸੈਂਪਲ ਲੈਣ ਨਾਲ ਅਤੇ 1781 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ 19 ਦੇ , 16 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7811 ਹੋ ਗਈ ਹੈ। ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 246246 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 235152 ਸੈਂਪਲ ਨੈਗਟਿਵ ਜਦਕਿ 4884 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 181 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 316 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 93 ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7402 ਹਨ ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 16 ਮਰੀਜ ਪਜੇਟਿਵ ਪਾਏ ਗਏ ਹਨ, ਸ਼ਹਿਰ ਹੁਸ਼ਿਆਰਪੁਰ ਵਿੱਚ 4 ਪਾਜੇਟਿਵ ਮਰੀਜ ਸਬੰਧਿਤ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 12 ਪਾਜੇਟਵ ਮਰੀਜ ਹਨ । ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here