Tuesday, October 13, 2026
Home Punjab ਪਠਾਨਕੋਟ: ਬੇ-ਰੋਜ਼ਗਾਰ ਪ੍ਰਾਰਥੀ ਅਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ਤੇ ਕਰਾਉਣ ਰਜ਼ਿਸਟਰੇਸ਼ਨ: ਡਿਪਟੀ...

ਪਠਾਨਕੋਟ: ਬੇ-ਰੋਜ਼ਗਾਰ ਪ੍ਰਾਰਥੀ ਅਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ਤੇ ਕਰਾਉਣ ਰਜ਼ਿਸਟਰੇਸ਼ਨ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵ¾ਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਦੀ ਸਹੂਲਤ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਾਣਕਾਰੀ ਦਿੰਦਿਆਂ ਉਹਨਾਂ ਦ¾ਸਿਆ ਕਿ ਬੇ-ਰੋਜ਼ਗਾਰ ਪ੍ਰਾਰਥੀ ਆਪਣੇ ਰੋਜ਼ਗਾਰ ਸਬੰਧੀ ਘਰ ਬੈਠੇ ਹੀ ਆਨ-ਲਾਈਨ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ।

Advertisements

ਇਸ ਤੋਂ ਇਲਾਵਾ ਨਿਯੋਜਕ ਵੀ ਆਪਣੀ ਰਜਿਸਟਰੇਸ਼ਨ ਘਰ-ਘਰ ਰੋਜ਼ਗਾਰ ਪੋਰਟਲ ਤੇ ਕਰਕੇ ਉਦਯੋਗਾਂ ਵਿੱਚ ਲੋੜੀਂਦੀ ਮੈਨ ਪਾਵਰ ਦੀ ਚੋਣ ਰਜਿਸਟਰਡ ਜਾਬ ਸੀਕਰ ਵਿਚੋਂ ਕਰ ਸਕਦੇ ਹਨ। ਇਸ ਪੋਰਟਲ ਤੇ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਹੋਣ ਉਪਰੰਤ ਹੀ ਰੋਜ਼ਗਾਰ ਬਿਊਰੋ ਪਠਾਨਕੋਟ ਵਲੋਂ ਜਾਬ ਸੀਕਰ ਦੀ ਯੋਗਤਾ ਅਨੁਸਾਰ ਸਮੇਂ ਸਮੇਂ ਉਹਨਾਂ ਨੂੰ ਸੂਚਨਾ ਭੇਜ ਸਕਦੇ ਹਨ ਅਤੇ ਇਸ ਤੋਂ ਇਲਾਵਾ ਇਸ ਸਮੇਂ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣਾ ਚਾਹੁੰਦੇ ਹਨ ਉਹ ਆਪਣੀ ਪ੍ਰਤੀ ਬੇਨਤੀ ਰੋਜ਼ਗਾਰ ਬਿਊਰੋ ਵਿਖੇ ਦੇ ਸਕਦੇ ਹਨ।ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ਤੇ ਸਪੰਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here