ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾਵਾਂ ਕਰਵਾਉਂਣ ਰਜਿਸਟਰ੍ਰੇਸ਼ਨ: ਡੀ.ਸੀ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਫ੍ਰੀ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ, ਦਾ ਜੇ.ਜੇ.ਐਕਟ 2015 ਦਾ ਧਾਰਾ 41 (1) ਅਧੀਨ ਰਜਿਸਟਰ ਹੋਣਾ ਲਾਜਮੀ ਹੈ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਕੋਈ ਵੀ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਜੋ ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ ਪ੍ਰੰਤੂ ਅਜੇ ਤੱਕ ਜੁਵੇਨਾਈਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ ਹਨ।

Advertisements

ਉਹਨਾਂ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਸੰਸਥਾਂ ਨੂੰ ਜੁਵੇਨਾਈਲ ਜਸਟਿਸ(ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਕਰਨ ਲਈ 5 ਦਿਨਾਂ ਦੇ ਅੰਦਰ-ਅੰਦਰ ਆਪਣੇ ਦਸਤਾਂਵੇਜ਼ ਜਿਲ੍ਹਾ ਪ੍ਰੋਗਰਾਮ ਅਫਸਰ/ਜਿਲ੍ਹਾ ਬਾਲ ਸੁਰੱਖਿਆ ਅਫਸਰ, ਜਿਲਾ ਪ੍ਰਬੰਧਕੀ ਕੰਪਲੈਕਸ, ਸੀ-ਬਲਾਕ, ਕਮਰਾ ਨੰ. 138, ਮਲਕਪੁਰ, ਪਠਾਨਕੋਟ (ਸੰਪਰਕ ਨੰ.8559063371,8968033481,9646688099) ਵਿਖੇ ਜਮ੍ਹਾ ਕਰਵਾਏ ਜਾਣ। ਜੇਕਰ ਕੋਈ ਜਿਲ੍ਹੇ ਵਿੱਚ ਅਣਰਜਿਸਟਰਡ ਸੰਸਥਾ ਪਾਈ ਜਾਂਦੀ ਹੈ ਤਾਂ ਉਸ ਦੇ ਵਿਰੁੱਧ ਜੁਵੇਨਾਈਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here