ਪਠਾਨਕੋਟ: ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀਆਂ ਸਫਲਤਾਪੂਰਵਕ ਸੰਪੰਨ

ਪਠਾਨਕੋਟ,(ਦ ਸਟੈਲਰ ਨਿਊਜ਼)। ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦਸੰਬਰ ਮਹੀਨੇ ਵਿੱਚ ਕੀਤੇ ਗਏ ਮੁਲਾਂਕਣ ਦੇ ਵਿਸ਼ਲੇਸ਼ਣ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ 7 ਅਤੇ 8 ਜਨਵਰੀ ਨੂੰ ਕਰਵਾਈਆਂ ਗਈਆਂ ਮਾਪੇ ਅਧਿਆਪਕ ਮਿਲਣੀਆਂ ਅੱਜ ਸਫਲਤਾ ਪੂਰਵਕ ਸੰਪੰਨ ਹੋ ਗਈਆਂ । ਜਿਲ੍ਹਾ ਸਿੱਖਿਆ ਅਫਸਰ (ਸੈ.) ਵਰਿੰਦਰ ਪਰਾਸਰ,  ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਵੱਲੋਂ ਜਿਲ੍ਹੇ ਦੇ ਸਕੂਲਾਂ ਦਾ ਦੌਰਾ ਕਰਕੇ ਮਾਪੇ ਅਧਿਆਪਕ ਮਿਲਣੀਆਂ ਵਿੱਚ ਸਮੂਲੀਅਤ ਕੀਤੀ ਗਈ।

Advertisements

ਇਸ ਮੌਕੇ ਤੇ ਡੀਈਓਜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਵਿਭਾਗ ਵੱਲੋਂ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਕਰਵਾਈ ਗਈ ਮਾਪੇ ਅਧਿਆਪਕ ਮਿਲਣੀ ਦਾ ਉਦੇਸ਼ ਜਿੱਥੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਦਸੰਬਰ ਮਹੀਨੇ ਦੇ ਮੁਲਾਂਕਣ ਦੀ ਵਿਸ਼ਾਵਾਰ ਕਾਰਗੁਜ਼ਾਰੀ ਤੋਂ ਜਾਣੂ ਕਰਵਾਉਣਾ ਸੀ ਉੱਥੇ ਸਕੂਲ ਮੁਖੀਆਂ ਦੁਆਰਾ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੇ ਡਾਟਾ ਵਿਸ਼ਲੇਸ਼ਣ ਦੇ ਅਧਾਰ ‘ਤੇ ਕਮਜ਼ੋਰ ਪੱਖਾਂ ਤੋਂ ਵੀ ਉਹਨਾਂ ਨੂੰ ਜਾਣੂ ਕਰਵਾਉਣਾ ਸੀ ਤਾਂ ਕਿ ਭਵਿੱਖ ਵਿੱਚ ਮਾਪਿਆਂ ਦਾ ਸਹਿਯੋਗ ਲੈ ਕੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।

ਡੀ.ਈ.ਓਜ਼. ਨੇ ਕਿਹਾ ਕਿ ਵਿਭਾਗ ਵੱਲੋਂ ਇਸ ਮਿਲਣੀ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਵਿਭਾਗ ਵੱਲੋਂ ਨਿਸਚਿਤ ਕੀਤੇ ਗਏ ਏਜੰਡਿਆਂ ਅਨੁਸਾਰ ਮਿਲਣੀ ਵਿੱਚ ਸਕੂਲ ਮੁਖੀ ਤੇ ਅਧਿਆਪਕਾਂ ਨੇ ਮਾਪਿਆਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ, ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕਾਰਗੁਜ਼ਾਰੀ, ਵਿਦਿਆਰਥੀਆਂ ਦੀ ਹਾਜ਼ਰੀ, ਰੋਜ਼ਾਨਾ ਹੋਮਵਰਕ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਦਿੱਤੀ।

ਉਕਤ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਪੇ ਅਧਿਆਪਕ ਮਿਲਣੀ ਨੂੰ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਕੋਵਿਡ-19 ਤੋਂ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸਾਂ ਦੀ ਪਾਲਣਾ ਕੀਤੀ ਗਈ ਹੈ।ਵਿਭਾਗ ਵੱਲੋਂ ਸਮੂਹ ਅਧਿਕਾਰੀਆਂ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ, ਅਧਿਆਪਕਾਂ ਅਤੇ ਸਕੂਲ ਮੁਖੀਆਂ ਵੱਲੋਂ ਮਾਪੇ ਅਧਿਆਪਕ ਮਿਲਣੀ ਨੂੰ ਸਫ਼ਲ ਬਣਾਉਣ ਲਈ ਸਾਂਝੀਆਂ ਥਾਵਾਂ ‘ਤੇ ਅਨਾਊਂਸਮੈਂਟਾਂ ਕਰਵਾਈਆ ਗਈਆਂ ਅਤੇ ਸੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਪ੍ਰਚਾਰ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਲਣੀ ਵਿੱਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ  ਵਿਦਿਆਰਥੀਆਂ , ਉਹਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ, ਮਿਡ-ਡੇ-ਮੀਲ ਵਰਕਰਾਂ, ਐੱਸ ਐੱਮ ਸੀ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ। ਇਸ ਮੌਕੇ ਤੇ ਤਰੁਣ ਪਠਾਨੀਆ, ਰਾਜੇਸ ਕੁਮਾਰ, ਨੰਦ ਲਾਲ, ਰਮੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here