ਬੀਬੀ ਜੋਸ਼ ਨੇ ਕੱਕੋਂ-ਮਹਿੰਗਰੋਵਾਲ ਸੜਕ ਦੀ ਖਾਸ ਮੁਰੰਮਤ ਦਾ ਰੱਖਿਆ ਨੀਂਹ ਪੱਥਰ

joshਹੁਸ਼ਿਆਰਪੁਰ, 2 ਅਕਤੂਬਰ: ਮੁੱਖ ਪਾਰਲੀਮੈਂਟ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਨੇ 35 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕੱਕੋਂ ਤੋਂ ਮਹਿੰਗਰੋਵਾਲ ਸੜਕ ਦੀ ਖਾਸ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਿੰਡ ਕੱਕੋ ਵਿਖੇ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਲਗਾਈਆਂ ਇੰਟਰ ਲਾਕਿੰਗ ਟਾਈਲਾਂ ਦੀ ਗਲੀ ਦਾ ਉਦਘਾਟਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬੀਬੀ ਜੋਸ਼ ਨੇ ਕਿਹਾ ਕਿ ਇਸ ਗਲੀ ਦੇ ਨਿਵਾਸੀਆਂ ਦੀ ਕਾਫ਼ੀ ਸਮੇਂ ਤੋਂ ਮੰਗ ਸੀ ਕਿ ਇੰਟਰ ਲਾਕਿੰਗ ਟਾਈਲਾਂ ਲਗਾਈਆਂ ਜਾਣ। ਉਨ੍ਹਾਂ ਦੀ ਮੰਗ ਅਨੁਸਾਰ ਇੰਟਰ ਲਾਕਿੰਗ ਟਾਈਲਾਂ ਲਗਾ ਕੇ ਗਲੀ ਨੂੰ ਪੱਕਾ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਗਲੀ ਵਿੱਚ ਵੀ ਸਫ਼ਾਈ ਵਿਵਸਥਾ ਦਾ ਵਿਸ਼ੇਸ਼ ਤੌਰ ‘ਤੇ ਧਿਆਨ ਰੱਖਣ। ਉਨ੍ਹਾਂ ਨੇ ਪਿੰਡ ਮਹਿੰਗਰੋਵਾਲ ਦੀ ਸੜਕ ਦੀ ਖਾਸ ਮੁਰੰਮਤ ਦੇ ਕੰਮ ਦਾ ਵੀ ਨੀਂਹ ਪੱਥਰ ਰੱਖਦਿਆਂ ਹੋਇਆ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਕਿ ਸੜਕ ਦੇ ਨਿਰਮਾਣ ਕਾਰਜ ਵਿੱਚ ਵਧੀਆ ਕਿਸਮ ਦਾ ਮੈਟੀਰੀਅਲ ਪ੍ਰਯੋਗ ਕੀਤਾ ਜਾਵੇ ਅਤੇ ਲੋਕਾਂ ਦੀ ਰਾਏ ਅਨੁਸਾਰ ਸੜਕ ਦਾ ਨਿਰਮਾਣ ਸਹੀ ਢੰਗ ਨਾਲ ਕੀਤਾ ਜਾਵੇ। ਇਸ ਮੌਕੇ ਤੇ ਐਸ ਡੀ ਓ ਰਜਿੰਦਰ ਕੁਮਾਰ, ਜੇ ਈ ਅਨਿਲ ਕੁਮਾਰ, ਸਰਪੰਚ ਸੁਰਿੰਦਰ ਕੌਰ, ਪੰਚ ਹਰਭਜਨ ਸਿੰਘ, ਅਵਤਾਰ ਸਿੰਘ, ਬਲਬੀਰ ਕੌਰ, ਵਿਮਲਾ ਦੇਵੀ, ਸੁਭਾਸ਼ ਚੰਦਰ ਸ਼ਰਮਾ, ਅਮਰੀਕ ਸਿੰਘ, ਪਰਮਿੰਦਰ ਸਿੰਘ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਸੱਜਣਾ ਪਿੰਡ ਦੇ ਸਰਪੰਚ ਤੀਰਥ ਰਾਮ, ਕਾਂਟੀਆ ਦੇ ਸਰਪੰਚ ਬਲਵਿੰਦਰ ਸਿੰਘ, ਜਗੀਰ ਸਿੰਘ, ਅਸ਼ੋਕ ਕੁਮਾਰ, ਬਚਿੱਤਰ ਸਿੰਘ, ਨੰਬਰਦਾਰ ਸੰਸਾਰ ਸਿੰਘ, ਅਵਤਾਰ ਸਿੰਘ ਘਾਸੀਪੁਰ, ਕਮਲਵੀਰ ਸਿੰਘ ਕਾਹਲੋਂ, ਜਰਨੈਲ ਸਿੰਘ, ਅਜੀਤ ਸਿੰਘ ਅਤੇ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here