ਜਿਲੇ ਵਿੱਚ ਆਏ 13 ਨਵੇਂ ਪਾਜੇਟਿਵ ਕੇਸ, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1967 ਨਵੇਂ ਸੈਂਪਲ ਲੈਣ ਨਾਲ ਅਤੇ 1881 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ, 13 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7840 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 250247 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 239601 ਸੈਪਲ ਨੈਗਟਿਵ, ਜਦ ਕਿ 4422 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 184ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 319 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 91, ਜਦਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7430 ਹਨ ।

Advertisements

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਵਿੱਚ 4 ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 9 ਪਾਜੇਟਵ ਮਰੀਜ ਹਨ । ਜਿਲਾ ਹੁਸ਼ਿਆਰਪੁਰ ਨਾਲ ਕੋਰੋਨਾ ਪਾਜੇਟਿਵ ਨਾਲ 3 ਮੌਤਾਂ ਹੋਈਆ ਹਨ (1)55 ਸਾਲਾ ਔਰਤ ਵਾਸੀ ਮੁਕੇਰੀਆਂ ਦੀ ਮੋਤ ਪੀ ਜੀ ਆਈ ਚੰਡੀਗੜ ਵਿਖੇ ਹੋਈ (2) 70 ਸਾਲਾ ਵਿਆਕਤੀ ਵਾਸੀ ਸੰਕਰ ਨਗਰ ਹੁਸ਼ਿਆਰਪੁਰ ਮੋਤ ਮੈਡੀਕਲ ਕਾਲਿਜ ਅਮ੍ਰਿਤਸਰ ਵਿਖੇ (3) 66 ਸਾਲਾ ਵਿਆਕਤੀ ਵਾਸੀ ਮੁਕੇਰੀਆ ਮੌਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ।

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲੰਿਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here